18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਬੱਚਿਆਂ ਦੀਆਂ ਦਸਤ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ ਕਰਨ ਦਾ ਟੀਚਾ-ਸਿਵਲ ਸਰਜਨ <br/>

ਸਿਵਲ ਸਰਜਨ ਦਫ਼ਤਰ ਵਿਖੇ ਡਾਇਰੀਆ ਦੀ ਰੋਕਥਾਮ ਲਈ ਆਈ.ਈ.ਸੀ. ਪੋਸਟਰ ਜਾਰੀ ਕਰਦੇ ਹੋਏ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਾਲ ਹੋਰ | <br/> 16-07-2025
ਨਵਾਂਸ਼ਹਿਰ, 15 ਜੁਲਾਈ (ਦੀਦਾਰ ਸਿੰਘ ਸ਼ੇਤਰਾ)- ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵਲੋਂ ਡਾਇਰੀਆ ਦੀ ਰੋਕਥਾਮ ਲਈ ਲੋਕਾਂ 'ਚ ਜਾਗਰੂਕਤਾ ਪੈਦਾ ਕਰਨ ਸੰਬੰਧੀ ਆਈ.ਈ.ਸੀ. ਪੋਸਟਰ ਜਾਰੀ ਕੀਤਾ ਗਿਆ | ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਰਾਸ਼ਟਰੀ ਦਸਤ ਰੋਕੂ ਅਭਿਆਨ ਨੂੰ ਸਫਲ ਬਣਾਉਣ ਲਈ ਸਾਂਝਾ ਹੰਭਲਾ ਮਾਰਨ ਦਾ ਸੱਦਾ ਦਿੱਤਾ | ਉਨ੍ਹਾਂ ਜ਼ਿਲ੍ਹਾ ਸਿਹਤ ਅਫਸਰਾਂ ਨੂੰ ਹਦਾਇਤ ਕੀਤੀ ਕਿ 1 ਜੁਲਾਈ ਤੋਂ 31 ਅਗਸਤ ਤੱਕ ਚੱਲਣ ਵਾਲੇ ਰਾਸ਼ਟਰੀ ਦਸਤ ਰੋਕੂ ਅਭਿਆਨ ਨੂੰ ਸਫਲ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ | ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਇਸ ਟੀਚੇ ਨੂੰ ਮੁੱਖ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਵਲੋਂ 1 ਜੁਲਾਈ ਤੋਂ 31 ਅਗਸਤ, ਤੱਕ 'ਰਾਸ਼ਟਰੀ ਦਸਤ ਰੋਕੂ ਅਭਿਆਨ' ਚਲਾਇਆ ਜਾ ਰਿਹਾ ਹੈ | ਇਸ ਮੁਹਿੰਮ ਦਾ ਮੁੱਖ ਮੰਤਵ ਪੰਜ ਸਾਲ ਤੱਕ ਦੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣਾ ਹੈ ਅਤੇ ਦਸਤ ਨਾਲ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਨੂੰ ਜ਼ੀਰੋ 'ਤੇ ਲਿਆਉਣਾ ਹੈ | ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਨਦੀਪ ਕਮਲ ਨੇ ਦੱਸਿਆ ਕਿ ਦਸਤ ਦੀ ਰੋਕਥਾਮ ਲਈ ਜਾਗਰੂਕਤਾ ਅਹਿਮ ਕੁੰਜੀ ਹੈ |

ਪਿਛਲੀ ਖ਼ਬਰ ਸਕੂਲ 'ਚ ਬੂਟਾ ਲਗਾ ਕੇ ਵਿਦਿਆਰਥਣ ਨੇ ਮਨਾਇਆ ਜਨਮ ਦਿਨ <br/> ਅਗਲੀ ਖ਼ਬਰ ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸਕੂਲ ਵਿਖੇ ਬੱਚਿਆਂ ਨੂੰ ਵਰਦੀਆਂ ਵੰਡੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।