18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਧੁੱਸੀ ਬੰਨ੍ਹ ਦੀ ਮੁਰੰਮਤ ਲਈ ਦਿੱਤਾ ਡਿਪਟੀ ਕਮਿਸ਼ਨਰ ਨੂੰ ਮੰਗ-ਪੱਤਰ

ਅਜੀਤ ਡੈਸਕ 16-07-2025

ਨਵਾਂਸ਼ਹਿਰ, 15 ਜੁਲਾਈ (ਦੀਦਾਰ ਸਿੰਘ ਸ਼ੇਤਰਾ) - ਇੱਥੇ ਦਫ਼ਤਰ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਇਕ ਵਫਦ ਨੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਦੀ ਅਗਵਾਈ 'ਚ ਮੰਗ ਪੱਤਰ ਸੌਂਪ ਕੇ ਤੁਰੰਤ ਧੁੱਸੀ ਬੰਨ੍ਹ ਦੀ ਸੰਭਾਲ ਕਰਨ ਲਈ ਬੇਨਤੀ ਕੀਤੀ ਹੈ | ਵਫ਼ਦ ਵਿਚ ਸ਼ਾਮਿਲ ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਸੰਤੋਖ ਸਿੰਘ ਸੰਧੂ ਅਤੇ ਸੁਰਿੰਦਰ ਸਿੰਘ ਬੈਂਸ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ ਨੇ ਦੱਸਿਆ ਕਿ ਪਿੰਡ ਸੇਲਕੀਆਣਾ ਦਰਿਆ ਸਤਲੁਜ ਦੇ ਧੁੱਸੀ ਬੰਨ੍ਹ ਤੋਂ ਸਿਰਫ ਤਿੰਨ ਕਿਲੋਮੀਟਰ ਦੂਰ ਹੈ | ਪਿਛਲੇ ਲੰਬੇ ਸਮੇਂ ਤੋਂ ਮਾਈਨਿੰਗ ਕਰਨ ਵਾਲਿਆਂ ਵਲੋਂ ਦਰਿਆ ਵਿਚੋਂ ਰੇਤਾ ਕੱਢਣ ਢੋਅ ਢੁਆਈ ਕਰਦਿਆਂ ਬੰਨ੍ਹ ਨੂੰ ਬਤੌਰ ਸੜਕ ਵਰਤਦਿਆਂ ਬੰਨ੍ਹ ਦਾ ਨਾਮੋ ਨਿਸ਼ਾਨ ਹੀ ਮਿਟਾ ਦਿੱਤਾ ਹੋਇਆ ਹੈ | ਹੁਣ ਜਦੋਂ ਵੀ ਮੀਂਹ ਪੈਂਦਾ ਹੈ, ਇਲਾਕੇ ਦੇ ਲੋਕਾਂ ਦੀ ਜਾਨ ਮੁੱਠੀ ਆ ਜਾਂਦੀ ਹੈ | ਪਿਛਲੇ ਲੰਬੇ ਸਮੇਂ ਤੋਂ ਉਹ (ਪਿੰਡ ਸੇਲਕੀਆਣਾ ਵਾਸੀ) ਇਸ ਸਬੰਧੀ ਮੁੱਖ ਮੰਤਰੀ ਦਰਬਾਰ ਤੱਕ ਗੁਹਾਰ ਲਗਾ ਚੁੱਕੇ ਹਨ |

ਪਿਛਲੀ ਖ਼ਬਰ ਗਾਜਰ ਬੂਟੀ ਨੂੰ ਜੜੋਂ੍ਹ ਪੁੱਟਣ ਦਾ ਇਹੋ ਸਮਾਂ ਢੁਕਵਾਂ-ਐਮਾਂ ਜੱਟਾਂ ਅਗਲੀ ਖ਼ਬਰ ਵਾਤਾਵਰਨ-ਸੁਰੱਖਿਆ ਲਈ ਰੁੱਖਾਂ ਦੀ ਸਾਂਭ-ਸੰਭਾਲ ਦਾ ਦਿੱਤਾ ਸੱਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।