ਸੰਤ ਬਾਪੂ ਇੰਦਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ
ਅਜੀਤ ਡੈਸਕ
16-07-2025
ਔੜ/ਝਿੰਗੜਾਂ, 15 ਜੁਲਾਈ (ਕੁਲਦੀਪ ਸਿੰਘ ਝਿੰਗੜ)-ਸੰਤ ਬਾਪੂ ਇੰਦਰ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਬਾਉੜੀ ਸਾਹਿਬ ਪਿੰਡ ਰਾਏਪੁਰ ਡੱਬਾ ਤੇ ਲਾਲੋ ਮਜਾਰਾ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ, ਐਨ.ਆਰ.ਆਈ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸੰਤ ਬਾਪੂ ਇੰਦਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਧਾਰਮਿਕ ਸਮਾਗਮ 16 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਸੰਤੋਖ ਸਿੰਘ ਰਾਏਪੁਰ ਡੱਬਾ ਨੇ ਦੱਸਿਆ ਕਿ ਸਵੇਰੇ 10 ਵਜੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ | ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ | ਜਿਸ ਵਿੱਚ ਸੰਤ ਸੇਵਾ ਸਿੰਘ ਨਵਾਂਸ਼ਹਿਰ ਵਾਲੇ ਆਪਣੇ ਪ੍ਰਵਚਨਾਂ ਰਾਹੀਂ ਅਤੇ ਭਾਈ ਸੁਖਵਿੰਦਰ ਸਿੰਘ ਹੇੜੀਆਂ ਦਾ ਜਥਾ ਕੀਰਤਨ ਤੇ ਕਥਾ ਵਿਚਾਰਾਂ ਰਾਹੀ ਸੰਗਤਾਂ ਨੂੰ ਨਿਹਾਲ ਕਰਨਗੇ |