18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2025

ਅਸ਼ਵਨੀ ਸ਼ਰਮਾ ਨੂੰ ਭਾਜਪਾ ਸੂਬਾ ਪ੍ਰਧਾਨ ਬਣਾਉਣ 'ਤੇ ਹਾਈ ਕਮਾਂਡ ਦਾ ਧੰਨਵਾਦ <br/>

ਭਾਜਪਾ ਵਲੋਂ ਅਸ਼ਨਵੀ ਸ਼ਰਮਾ ਨੂੰ ਭਾਜਪਾ ਸੂਬਾ ਪ੍ਰਧਾਨ ਬਣਾਉਣ 'ਤੇ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਚੌਧਰੀ ਅਜੈ ਕਟਾਰੀਆ ਜ਼ਿਲ੍ਹਾ ਉਪ ਪ੍ਰਧਾਨ ਤੇ ਸਾਥੀ | <br/> 16-07-2025
ਟੱਪਰੀਆਂ ਖੁਰਦ, 15 ਜੁਲਾਈ (ਬਲਵਿੰਦਰ ਨਾਨੋਵਾਲੀਆ)- ਚੌਧਰੀ ਅਜੈ ਕਟਾਰੀਆ ਜ਼ਿਲ੍ਹਾ ਉਪ ਪ੍ਰਧਾਨ ਭਾਰਤੀ ਜਨਤਾ ਪਾਰਟੀ ਅਤੇ ਹਲਕਾ ਇੰਚਾਰਜ ਦੀ ਪ੍ਰਧਾਨਗੀ ਹੇਠ ਪਿੰਡ ਟੱਪਰੀਆਂ ਖੁਰਦ ਵਿਖੇ ਪਾਰਟੀ ਵਰਕਰਾਂ ਦੀ ਵਿਸ਼ੇਸ਼ ਇਕੱਤਰਤਾ ਹੋਈ | ਜਿਸ 'ਚ ਭਾਜਪਾ ਹਾਈ ਕਮਾਂਡ ਵਲੋਂ ਪਠਾਨਕੋਟ ਤੋਂ ਵਿਧਾਇਕ ਅਤੇ ਪਾਰਟੀ ਦੀ ਵਿਚਾਰਧਾਰਾ ਜਨ ਜਨ ਤੱਕ ਪਹੁੰਚਾਉਣ ਵਾਲੇ ਸੀਨੀਅਰ ਭਾਜਪਾ ਆਗੂ ਅਸ਼ਵਨੀ ਸ਼ਰਮਾ ਨੂੰ ਭਾਜਪਾ ਪੰਜਾਬ ਦਾ ਕਾਰਜਕਾਰੀ ਪ੍ਰਧਾਨ ਬਣਾਉਣ 'ਤੇ ਹਾਈ ਕਮਾਂਡ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਚੌਧਰੀ ਅਜੈ ਕਟਾਰੀਆ ਨੇ ਕਿਹਾ ਕਿ ਅਸ਼ਵਨੀ ਸ਼ਰਮਾ ਦੀ ਯੋਗ ਅਗਵਾਈ 'ਚ ਪਾਰਟੀ ਪਹਿਲਾਂ ਨਾਲੋਂ ਵੀ ਹੋਰ ਤਰੱਕੀ ਦੇ ਰਾਹ 'ਤੇ ਜਾਵੇਗੀ | ਉਨ੍ਹਾਂ ਅਸ਼ਵਨੀ ਸ਼ਰਮਾ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਵਧਾਈਆਂ ਭੇਜਦਿਆਂ ਕਿਹਾ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਮੁੱਚੇ ਭਾਜਪਾ ਵਰਕਰ ਪਾਰਟੀ ਦੇ ਨਾਲ ਚਟਾਨ ਵਾਂਗ ਖੜੇ ਹਨ | ਪਾਰਟੀ ਵਲੋਂ ਜੋ ਵੀ ਸੰਦੇਸ਼ ਸਾਡੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਰਾਹੀਂ ਆਵੇਗਾ, ਉਸ ਸੰਦੇਸ਼ 'ਤੇ ਪੂਰਾ ਪਹਿਰਾ ਦਿੱਤਾ ਜਾਵੇਗਾ | ਹਾਈ ਕਮਾਂਡ ਦਾ ਧੰਨਵਾਦ ਕਰਨ ਵਾਲਿਆਂ 'ਚ ਐਡਵੋਕੇਟ ਅਮਨ ਰਾਣਾ, ਐਡਵੋਕੇਟ ਦਿਨੇਸ਼ ਭਾਰਦਵਾਜ, ਪੰਕਜ ਕੁਮਾਰ, ਸਤੀਸ਼ ਕੁਮਾਰ, ਨਰਿੰਦਰ ਨਾਥ ਸੂਦਨ, ਕੀਮਤੀ ਲਾਲ, ਸੁਖਦੇਵ ਲਾਲ ਮੰਡਲ ਪ੍ਰਧਾਨ ਭਾਜਪਾ, ਅਸ਼ੋਕ ਕੁਮਾਰ ਅਤੇ ਰੋਹਿਤ ਕੁਮਾਰ ਆਦਿ ਵੀ ਸ਼ਾਮਿਲ ਸਨ |

ਪਿਛਲੀ ਖ਼ਬਰ ਪੰਜਾਬ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲਿਆਂ ਪ੍ਰਤੀ ਗੰਭੀਰ ਨਹੀਂ-ਸਲੋਹ <br/> ਅਗਲੀ ਖ਼ਬਰ ਸੰਤ ਬਾਪੂ ਇੰਦਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਧਾਰਮਿਕ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।