ਨਵਾਂਸ਼ਹਿਰ, 15 ਜੁਲਾਈ (ਜਸਬੀਰ ਸਿੰਘ ਨੂਰਪੁਰ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਪਰਮਜੀਤ ਬੱਧਣ ਦੀ ਪ੍ਰਧਾਨਗੀ ਹੇਠ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਤੀ ਗਈ | ਮੀਟਿੰਗ ਵਿਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ 'ਤੇ ਵਿਚਾਰ ਚਰਚਾ ਕੀਤੀ ਗਈ | ਮੀਟਿੰਗ 'ਚ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ ਨਵਨਿਯੁਕਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਤੋਂ ਸੂਬਾ ਕਮੇਟੀ ਮੈਂਬਰ ਪ੍ਰੇਮ ਸਲੋਹ ਅਤੇ ਬਲਾਕ ਪ੍ਰਧਾਨ ਪਰਮਜੀਤ ਬੱਧਣ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਪ੍ਰਤੀ ਬਹੁਤਾ ਗੰਭੀਰ ਨਹੀਂ ਹੈ | ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਨਾਲ ਇਹ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ 'ਤੇ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ | ਸਰਕਾਰ ਬਣੀ ਨੂੰ ਤਿੰਨ ਸਾਲ ਹੋ ਗਏ ਪਰ ਮੈਡੀਕਲ ਪ੍ਰੈਕਟੀਸ਼ਨਰਜ਼ ਦਾ ਮਸਲਾ ਉੱਥੇ ਦਾ ਉੱਥੇ ਹੀ ਹੈ | ਜੇਕਰ ਹੁਣ ਵੀ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਹੱਲ ਨਹੀਂ ਕਰਦੀ ਤਾਂ ਮੈਡੀਕਲ ਪ੍ਰੈਕਟੀਸ਼ਨਰਜ਼ ਸਰਕਾਰ ਦੇ ਖ਼ਿਲਾਫ਼ ਇਕ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ | ਇਸ ਸਮੇਂ ਜ਼ਿਲ੍ਹਾ ਆਰਗੇਨਾਈਜ਼ਰ ਸੁਰਿੰਦਰ ਮਹਾਲੋਂ, ਬਲਾਕ ਕੈਸ਼ੀਅਰ ਬਲਵਿੰਦਰ ਬੈਂਸ, ਬਲਾਕ ਜਨਰਲ ਸਕੱਤਰ ਮਨਜਿੰਦਰ ਬੰਗਾ, ਚੇਅਰਮੈਨ ਦਿਲਬਾਗ ਸਿੰਘ, ਜੁਗਿੰਦਰ ਪਾਲ, ਕੇਸਰ ਰਾਮ, ਬਲਾਕ ਵਾਇਸ ਚੇਅਰਮੈਨ ਤਰਸੇਮ ਸਲੋਹ, ਸੁਰਜੀਤ ਰਲ਼, ਰਾਹੁਲ ਦੇਵ, ਇੰਦਰਜੀਤ, ਅਮਰਜੀਤ ਕਰੀਮਪੁਰ, ਨਿਰਮਲ ਸਿੰਘ, ਤਜਿੰਦਰਪਾਲ ਸਿੰਘ, ਚੰਦਨ ਸ਼ਾਹ, ਰਾਮ ਕਪੂਰ, ਦਲਵੀਰ ਵਿਰਦੀ, ਸੰਤੋਖ, ਜੀਵਨ ਸਿੰਘ, ਪ੍ਰਵੀਨ ਕਾਹਮਾ, ਸੰਤੋਸ਼ ਵੈਦ, ਰੰਜੀਤ ਸਿੰਘ, ਏ.ਬੀ ਅਰੋੜਾ, ਸਤਨਾਮ ਲਾਡੀ, ਸੰਦੀਪ ਅਤੇ ਸਮੂਹ ਬਲਾਕ ਮੈਂਬਰ ਹਾਜ਼ਰ ਸਨ |