ਸੜੋਆ, 15 ਜੁਲਾਈ (ਹਰਮੇਲ ਸਹੂੰਗੜਾ)- ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਰਕੇਸ਼ ਪਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਨਵਰੀਤ ਕੌਰ ਇੰਚਾਰਜ ਸੀ.ਐਚ.ਸੀ ਸੜੋਆ ਦੀ ਯੋਗ ਅਗਵਾਈ ਵਿੱਚ ਵੱਖ-ਵੱਖ ਘਰਾਂ 'ਚ ਜਾ ਕੇ ਡੇਂਗੂ 'ਤੇ ਵਾਰ ਮੁਹਿੰਮ ਅਧੀਨ ਡੇਂਗੂ ਸਬੰਧੀ ਲਾਰਵਾ ਚੈੱਕ ਕੀਤਾ ਗਿਆ ਅਤੇ ਮਿਲਣ 'ਤੇ ਨਸ਼ਟ ਕੀਤਾ ਗਿਆ | ਲੋਕਾਂ ਨੂੰ ਡੇਂਗੂ ਮਲੇਰੀਏ ਸਬੰਧੀ ਲੱਛਣਾਂ ਅਤੇ ਬਚਾਓ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਗਿਆ | ਪਿੰਡ ਵਾਸੀਆਂ ਨੂੰ ਸਿਹਤ ਵਿਭਾਗ ਦੀ ਟੀਮ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਦੀ ਅਪੀਲ ਕੀਤੀ | ਇਸ ਮੌਕੇ ਸਿਹਤ ਵਿਭਾਗ ਦੇ ਕਰਮਚਾਰੀ ਹਰਿੰਦਰ ਸਿੰਘ ਭੱਲੜੀ ਹੈਲਥ ਇੰਸਪੈਕਟਰ, ਆਦਰਸ਼ ਕੁਮਾਰ ਹੈਲਥ ਇੰਸਪੈਕਟਰ, ਕੁਲਦੀਪ ਸਿੰਘ ਢਿੱਲੋਂ, ਚੌਧਰੀ ਸੁਖਵਿੰਦਰ ਸਿੰਘ, ਕੁਲਦੀਪ ਸਿੰਘ ਤੇ ਹੋਰ ਹਾਜ਼ਰ ਸਨ |