ਉੜਾਪੜ/ਲਸਾੜਾ, 15 ਜੁਲਾਈ (ਲਖਵੀਰ ਸਿੰਘ ਖੁਰਦ)- ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ ਵਲੋਂ ਪ੍ਰਧਾਨ ਬਣਦਿਆਂ ਸਾਰ ਜ਼ਿਲ੍ਹੇ 'ਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਪਿੰਡ-ਪਿੰਡ ਜਾ ਕੇ ਪਾਰਟੀ ਵਰਕਰਾਂ ਨਾਲ ਤਾਲ ਮੇਲ ਬਣਾਉਣਾ ਸ਼ੁਰੂ ਕਰ ਦਿੱਤਾ ਹੈ | ਇਸ ਲੜੀ ਤਹਿਤ ਉਹਨਾਂ ਵਲੋਂ ਪਿੰਡ ਉੜਾਪੜ ਵਿਖੇ ਸਾਬਕਾ ਸਰਪੰਚ ਸਲਿੰਦਰ ਸਿੰਘ ਸਾਧ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਦੀ ਭਰਵੀਂ ਮੀਟਿੰਗ ਕੀਤੀ ਗਈ | ਇਸ ਮੌਕੇ ਉਹਨਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਲੋਕਾਂ ਨਾਲ ਜੁੜੇ ਹੋਏ ਨੇਤਾ ਹਨ ਅਤੇ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਉਹਨਾਂ ਜਿਥੇ ਪਿੰਡਾਂ ਦੇ ਵਿਕਾਸ ਲਈ ਅਨੇਕਾਂ ਗ੍ਰਾਂਟਾਂ ਦਿੱਤੀਆਂ, ਉਥੇ ਹੀ ਕਈ ਵੱਡੇ ਪ੍ਰੋਜੈਕਟ ਵੀ ਪੰਜਾਬ ਲਿਆਂਦੇ | ਉਹਨਾਂ ਵਲੋਂ ਪੰਜਾਬ ਵਾਸੀਆਂ ਲਈ ਕਈ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ | ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬੂਥ ਪੱਧਰ 'ਤੇ ਮਜ਼ਬੂਤ ਕਰਨ ਲਈ ਉਹ ਲਗਾਤਾਰ ਮੀਟਿੰਗਾਂ ਕਰ ਰਹੇ ਹਨ ਤਾਂ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ 'ਚ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ | ਉਹਨਾਂ ਦੱਸਿਆ ਕਿ 30 ਜੁਲਾਈ ਤੱਕ 17 ਪਿੰਡਾਂ ਦੀਆਂ ਕਮੇਟੀਆਂ ਮੁਕੰਮਲ ਕਰ ਲਈਆਂ ਜਾਣਗੀਆਂ | ਇਸ ਮੌਕੇ ਸਲਿੰਦਰ ਸਿੰਘ ਸਾਧ ਸਾਬਕਾ ਸਰਪੰਚ ਉੜਾਪੜ, ਡਾ. ਮਹਿੰਦਰਪਾਲ ਸਿੰਘ, ਕੁਲਵਿੰਦਰ ਸਿੰਘ ਸਾਬਕਾ ਸਰਪੰਚ ਬੁਰਜ ਟਹਿਲ ਦਾਸ, ਨਰਿੰਦਰ ਸਿੰਘ, ਤਲਵਿੰਦਰ ਸਿੰਘ, ਭੁਪਿੰਦਰ ਸਿੰਘ, ਸਤਪਾਲ ਕੌਰ ਆਦਿ ਵੀ ਹਾਜ਼ਰ ਸਨ |