14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨਰ ਵਲੋਂ ਟੋਰੋਵਾਲ ਘਟਨਾ ਸੰਬੰਧੀ ਰਿਪੋਰਟ ਮੰਗੀ <br/>

ਜਸਵੀਰ ਸਿੰਘ ਗੜ੍ਹੀ ਚੇਅਰਮੈਨ ਐਸ.ਸੀ ਕਮਿਸ਼ਨ ਪੰਜਾਬ ਸਰਕਾਰ | <br/> 17-07-2025
ਨਵਾਸ਼ਹਿਰ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)-ਬੀਤੇ ਦਿਨ ਪਿੰਡ ਟੋਰੋਵਾਲ ਵਿਖੇ ਅਨੁਸੂਚਿਤ ਜਾਤੀ ਨਾਲ ਸੰਬੰਧਿਤ ਪਰਿਵਾਰਾਂ ਦੇ ਸ਼ਮਸ਼ਾਨਘਾਟ ਨੂੰ ਪਿੰਡ ਰੌੜੀ ਦੀ ਪੰਚਾਇਤ ਵਲੋਂ ਕੰਡਿਆਲੀ ਤਾਰ ਨਾਲ ਬੰਦ ਕਰਨ ਦੇ ਰੋਸ ਵਜੋ ਪਿੰਡ ਵਾਸੀਆਂ ਵਲੋਂ ਆਮ ਮਾਰਗ ਬੰਦ ਕਰਨ ਸਬੰਧੀ ਪ੍ਰਕਾਸ਼ਿਤ ਖਬਰ ਦਾ ਨੋਟਿਸ ਲੈਦਿਆਂ ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨਰ ਨੇ ਸੰਬੰਧਿਤ ਮਾਮਲੇ ਦੀ ਸਾਰੀ ਰਿਪੋਰਟ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਤੋਂ ਵੇਰਵਿਆਂ ਸਹਿਤ ਰਿਪੋਰਟ 25 ਜੁਲਾਈ ਨੂੰ ਕਮਿਸ਼ਨ ਦੇ ਮੁੱਖ ਦਫ਼ਤਰ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਪਹੁੰਚਾਉਣ ਸਬੰਧੀ ਵਿਭਾਗੀ ਪੱਤਰ ਜਾਰੀ ਕਰ ਦਿੱਤਾ ਹੈ | ਅਨੁਸੂਚਿਤ ਜਾਤੀਆ ਕਮਿਸ਼ਨ ਵਲੋਂ ਕਿਹਾ ਗਿਆ ਕਿ ਕਮਿਸ਼ਨਰ ਨੂੰ ਅਖਬਾਰ ਦੇ ਮਾਧਿਅਮ ਤੋਂ ਰਿਪੋੋਰਟ ਪ੍ਰਾਪਤ ਹੋਈ ਹੈ ਕਿ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਟੋਰੋਵਾਲ ਵਿਖੇ ਅਨੁਸੂਚਿਤ ਜਾਤੀ ਪਰਿਵਾਰਾਂ ਦੇ ਸ਼ਮਸ਼ਾਨਘਾਟ ਨੂੰ ਲੈ ਕੇ ਦਲਿਤ ਸਮਾਜ ਨਾਲ ਧੱਕਾ ਹੋਇਆ ਹੈ | ਇਸ ਦੀ ਰਿਪੋਰਟ ਜ਼ਿਲ੍ਹਾ ਪ੍ਰਸ਼ਾਸ਼ਨ ਤੋਂ ਸਮਾਂ ਬੱਧ ਮੰਗ ਲਈ ਗਈ ਹੈ | ਰਿਪੋਰਟ ਆਉਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਦੀ ਜਾਵੇਗੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸਰਕਾਰ ਦੀ ਸੋਚ ਹੈ ਕਿ ਸੂਬੇ ਅੰਦਰ ਅਨੁਸੂਚਿਤ ਜਾਤੀਆਂ ਨਾਲ ਸੰਬੰਧਿਤ ਸਮਾਜ ਨਾਲ ਸੂਬੇ ਅੰਦਰ ਕਿੱਧਰੇ ਵੀ ਧੱਕਾ ਨਾ ਹੋਵੇ |

ਪਿਛਲੀ ਖ਼ਬਰ ਆਟੋ ਅਤੇ ਮੋਟਰਸਾਈਕਲ ਦੀ ਟੱਕਰ 'ਚ 3 ਜ਼ਖ਼ਮੀ <br/> ਅਗਲੀ ਖ਼ਬਰ ਯੁਵਰਾਜ ਨੇ 24ਵੀਂ ਮਿਲੋ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ ਜਿੱਤੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।