14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਡਿਪਟੀ ਕਮਿਸ਼ਨਰ ਵਲੋਂ ਬਾਲ ਮਜ਼ਦੂਰੀ ਕਰ ਰਹੇ ਬੱਚਿਆਂ ਦੀ ਸ਼ਨਾਖਤ ਕਰਨ ਦੇ ਨਿਰਦੇਸ਼ <br/>

ਅਜੀਤ ਡੈਸਕ 17-07-2025
ਨਵਾਂਸ਼ਹਿਰ, 16 ਜੁਲਾਈ (ਜਸਬੀਰ ਸਿੰਘ ਨੂਰਪੁਰ)-ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਦਫ਼ਤਰ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜ਼ਿਲੇ੍ਹ ਵਿੱਚ ਅਜਿਹੇ ਬੱਚਿਆਂ ਦੀ ਪਛਾਣ ਕੀਤੀ ਜਾਵੇ ਜਿਹੜੇ ਪੜਾਈ ਦੀ ਉਮਰ 'ਚ ਸੜਕਾਂ 'ਤੇ ਬਾਲ ਮਜ਼ਦੂਰੀ ਕਰ ਰਹੇ ਹਨ ਅਤੇ ਇਨ੍ਹਾਂ ਬੱਚਿਆਂ ਦੀ ਪੁਰਨਵਾਸ ਲਈ ਲੋੜੀਂਦੇ ਕਦਮ ਚੁੱਕੇ ਜਾਣ | ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਕਿਹਾ ਕਿ ਬੱਚਿਆਂ ਖ਼ਿਲਾਫ਼ ਜੁਰਮਾਂ, ਬਾਲ ਮਜ਼ਦੂਰੀ ਦੀ ਸ਼ਿਕਾਇਤ ਜਾਂ ਮੁਸੀਬਤ ਵਿੱਚ ਫਸੇ ਕਿਸੇ ਵੀ ਬੱਚੇ ਬਾਰੇ ਚਾਈਲਡ ਹੈਲਪਲਾਈਨ ਨੰਬਰ 1098 'ਤੇ ਸੰਪਰਕ ਕਰਕੇ ਮਦਦ ਲਈ ਜਾ ਸਕਦੀ ਹੈ | ਇਸ ਦੌਰਾਨ ਬੇਸਹਾਰਾ ਅਤੇ ਲੋੜਵੰਦ ਬੱਚਿਆਂ ਲਈ ਚਲਾਈ ਜਾ ਰਹੀ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਤਹਿਤ ਕੇਸਾਂ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਰਾਹੀਂ ਬੱਚਿਆਂ ਦੇ ਜੀਵਨ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਹੰਭਲੇ ਮਾਰਨ ਦੀ ਤਾਕੀਦ ਕੀਤੀ ਗਈ | ਮੀਟਿੰਗ ਵਿੱਚ ਜੁਵੇਨਾਇਲ ਜਸਟਿਸ਼ ਬੋਰਡ ਦੇ ਪਿ੍ੰਸੀਪਲ ਮੈਜਿਸਟ੍ਰੈਟ ਕੋਂਪਲ ਧੱਜਲ, ਡੀ.ਐਸ.ਪੀ ਰਾਜੀਵ ਕੁਮਾਰ, ਡਾ. ਮਨਦੀਪ ਕਮਲ, ਡਾ. ਰਾਜਨ ਸ਼ਾਸਤਰੀ, ਉਪਕਾਰ ਕੋਆਰਡੀਨੈਸ਼ਨ ਸੋਸਾਇਟੀ ਦੇ ਪ੍ਰਧਾਨ ਜਸਪਾਲ ਸਿੰਘ, ਜ਼ਿਲ੍ਹਾ ਖੇਡ ਅਫਸਰ ਵੰਦਨਾ, ਤਹਿਸੀਲ ਭਲਾਈ ਅਫ਼ਸਰ ਪੰਕਜ, ਖ਼ੁਰਾਕ ਸਿਵਲ ਸਪਲਾਈਜ਼ ਅਫ਼ਸਰ ਜਤਿਨ ਵਰਮਾ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸੰਦੀਪ ਕੁਮਾਰ, ਜ਼ਿਲ੍ਹਾ ਸਿੱਖਿਆ ਅਫ਼ਸਰ ਅਨਿਤਾ ਸ਼ਰਮਾ, ਸੀ.ਡੀ.ਪੀ.ਓ ਪੂਰਨ ਪੰਕਜ ਸ਼ਰਮਾ, ਗੌਰਵ ਸ਼ਰਮਾ, ਬਾਲ ਸੁਰੱਖਿਆ ਅਫ਼ਸਰ ਰਜਿੰਦਰ ਕੌਰ, ਬਾਲ ਭਲਾਈ ਕਮੇਟੀ ਦੇ ਚੇਅਰਪਰਸਨ ਸੋਨੀਆ ਐਂਗਰੀਸ਼ ਆਦਿ ਵੀ ਮੌਜੂਦ ਸਨ |

ਪਿਛਲੀ ਖ਼ਬਰ 9 ਗ੍ਰਾਮ ਹੈਰੋਇਨ ਸਮੇਤ ਔਰਤ ਕਾਬੂ ਅਗਲੀ ਖ਼ਬਰ ਅੰਤਿਮ ਸੰਸਕਾਰ ਤੋਂ ਅਸੀਂ ਕਿਸੇ ਨੂੰ ਨਹੀਂ ਰੋਕ ਸਕਦੇ-ਸਾਬਕਾ ਸਰਪੰਚ ਪ੍ਰੇਮ ਚੰਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।