14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

30 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ

ਅਜੀਤ ਡੈਸਕ 17-07-2025
ਪੋੋਜੇਵਾਲ ਸਰਾਂ, 16 ਜੁਲਾਈ (ਨਵਾਂਗਰਾਈਾ)-ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਥਾਣਾ ਮੁਖੀ ਪੋਜੇਵਾਲ ਇੰਸਪੈਕਟਰ ਰਾਜਪਰਵਿੰਦਰ ਕੌਰ ਦੀ ਅਗਵਾਈ ਵਿਚ ਜਰਨੈਲ ਸਿੰਘ ਏ.ਐਸ.ਆਈ ਤੇ ਪੁਲਿਸ ਪਾਰਟੀ ਆਲੋਵਾਲ ਲਾਗੇ ਗਸ਼ਤ 'ਤੇ ਸਨ ਤਾਂ ਉਨ੍ਹਾਂ ਨੂੰ ਦੇਖ ਕੇ ਇਕ ਨੌਜਵਾਨ ਪਿੱਛੇ ਭੱਜਣ ਲੱਗਾ ਤੇ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ 'ਤੇ ਉਸ ਕੋਲੋਂ 30 ਨਸ਼ੀਲੀਆਂ ਗੋਲੀਆਂ ਮਿਲੀਆਂ | ਪੁਲਿਸ ਨੂੰ ਪੁੱਛਗਿੱਛ ਦੌਰਾਨ ਉਸ ਨੌਜਵਾਨ ਨੇ ਆਪਣਾ ਨਾਂਅ ਸਤਵਿੰਦਰ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਹਿਆਤਪੁਰ ਰੁੜਕੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੱਸਿਆ | ਪੁਲਿਸ ਨੇ ਕਾਬੂ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ |

ਪਿਛਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਦੀ ਜਨਰਲ ਬਾਡੀ ਦੀ ਮੀਟਿੰਗ <br/> ਅਗਲੀ ਖ਼ਬਰ ਨੀਲੀ ਛੱਤ ਥੱਲੇ ਬੀਤਦੀ ਹੈ ਰਾਤ, ਸਾਡੀ ਸੁਣਦਾ ਨਹੀਂ ਕੋਈ ਗੱਲਬਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।