14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-07-2025

ਰਸ਼ਪਾਲ ਸਿੰਘ ਮੰਡੇਰ ਵਲੋਂ ਸਰਕਾਰੀ ਸਕੂਲ ਬਕਾਪੁਰ ਵਿਖੇ ਮੀਟਿੰਗ <br/>

ਰਸ਼ਪਾਲ ਸਿੰਘ ਮੰਡੇਰ ਸਰਕਾਰੀ ਸਕੂਲ ਬਕਾਪੁਰ ਵਿਖੇ ਸਕੂਲ ਸਟਾਫ਼ ਅਤੇ ਮੈਨੇਜਮੈਂਟ ਕਮੇਟੀ ਨਾਲ ਗੱਲਬਾਤ ਕਰਦੇ ਹੋਏ | ਤਸਵੀਰ : ਨਿਰਮਲਜੀਤ ਸਿੰਘ ਚਾਹਲ <br/> 17-07-2025
ਮਜਾਰੀ/ਸਾਹਿਬਾ, 16 ਜੁਲਾਈ (ਨਿਰਮਲਜੀਤ ਸਿੰਘ ਚਾਹਲ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੀ ਕਾਇਆ-ਕਲਪ ਕਰਨ, ਸਿੱਖਿਆ ਦਾ ਮਿਆਰ ਉੱਚਾ ਚੁੱਕਣ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਨੂੰ ਅਧੂਨਿਕ ਸਹੂਲਤਾਂ ਦੇਣ ਲਈ ਰਸ਼ਪਾਲ ਸਿੰਘ ਮੰਡੇਰ ਬਕਾਪਰ ਨੂੰ ਵੱਖ-ਵੱਖ ਸਕੂਲਾਂ ਸਰਕਾਰੀ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲ ਬੱਕਾਪੁਰ, ਜੈਨਪੁਰ, ਮਹਿੰਦਪੁਰ, ਆਲੋਵਾਲ, ਸਹੂੰਗੜਾ, ਹਿਆਤਪੁਰ ਰੁੜਕੀ, ਰੱਕੜਾਂ ਢਾਹਾਂ ਅਤੇ ਰੁੜਕੀ ਮੁਗ਼ਲਾਂ ਦੀਆਂ ਪ੍ਰਬੰਧਕ ਕਮੇਟੀਆਂ ਦੇ ਮੈਂਬਰ ਨਿਯੁਕਤ ਕੀਤਾ ਗਿਆ | ਮੰਡੇਰ ਨੇ ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਬਕਾਪੁਰ ਦੇ ਸਮੂਹ ਸਟਾਫ਼ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ | ਸਕੂਲ ਨੂੰ ਲੋੜੀਂਦੀਆਂ ਸਹੂਲਤਾਂ ਦੀ ਜ਼ਰੂਰਤ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਉਹਨਾਂ ਕਿਹਾ ਕਿ ਸਕੂਲਾਂ ਦੀ ਕਾਇਆ-ਕਲਪ ਕਰਨ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ | ਇਸ ਮੌਕੇ ਸਕੂਲ ਮੁਖੀ ਕੁਲਵਿੰਦਰ ਰਾਮ ਲੈਕਚਰਾਰ, ਅਨਿਲ ਰਾਣਾ ਲੈਕਚਰਾਰ, ਮਾਸਟਰ ਬਲਵਿੰਦਰ ਕੁਮਾਰ, ਪੰਚ ਮਦਨ ਲਾਲ, ਚੇਅਰਮੈਨ ਪ੍ਰਦੀਪ ਕੌਰ, ਸਮੂਹ ਸਕੂਲ ਸਟਾਫ਼ ਅਤੇ ਕਮੇਟੀ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਮਰਨ ਵਲੋਂ ਕੈਂਸਰ ਅਵੇਅਰਨੈੱਸ-ਕਮ ਮੈਡੀਕਲ ਜਾਂਚ ਕੈਂਪ <br/> ਅਗਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਟੀ ਸਮਾਇਲ ਦੀ ਜਨਰਲ ਬਾਡੀ ਦੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।