25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਿਵਲ ਹਸਪਤਾਲ ਬਲਾਚੌਰ ਦੇ ਮੁੱਖ ਗੇਟ ਅੱਗੇ ਪਿਆ ਖੱਡਾ ਦੇ ਰਿਹਾ ਹਾਦਸਿਆਂ ਨੂੰ ਸੱਦਾ <br/>

ਲੈਫਟੀਨੈਂਟ ਜਨਰਲ ਬਿਕਰਮ ਸਿੰਘ ਸਬ ਡਿਵੀਜ਼ਨਲ ਹਸਪਤਾਲ ਬਲਾਚੌਰ ਦੇ ਮੁੱਖ ਗੇਟ ਅੱਗੇ ਪਿਆ ਖੱਡਾ | ਤਸਵੀਰ : ਨਰੇਸ਼ ਧੌਲ <br/> 18-07-2025
ਬਲਾਚੌਰ, 17 ਜੁਲਾਈ (ਨਰੇਸ਼ ਧੌਲ)- ਲੈਫਟੀਨੈਂਟ ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਮੁੱਖ ਗੇਟ ਅੱਗੇ ਪਿਆ ਵੱਡਾ ਖੱਡਾ ਹਾਦਸਿਆਂ ਨੂੰ ਸੱਦਾ ਦਿੰਦਾ ਹੋਇਆ ਜਾਪ ਰਿਹਾ ਹੈ | ਇਲਾਕਾ ਵਾਸੀਆਂ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਸਿਵਲ ਹਸਪਤਾਲ ਦੇ ਅੱਗੇ ਸੜਕ ਟੁੱਟ ਜਾਣ ਕਾਰਨ ਵੱਡਾ ਖੱਡਾ ਪਿਆ ਹੋਇਆ ਹੈ, ਜਿਸ ਕਾਰਨ ਜਿੱਥੇ ਅਗਲੇ ਪਿੰਡਾਂ ਨੂੰ ਜਾਣ ਵਾਲੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹਸਪਤਾਲ ਤੋਂ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਅਤੇ ਸਮੁੱਚੇ ਸਟਾਫ਼ ਮੈਂਬਰਾਂ ਨੂੰ ਵੀ ਰੋਜ਼ਾਨਾ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਆਸ-ਪਾਸ ਦੇ ਦੁਕਾਨਦਾਰਾਂ ਅਤੇ ਹੋਰ ਰਾਹਗੀਰਾਂ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਕਾਰਨ ਇਸ ਖੱਡੇ 'ਚ ਪਾਣੀ ਭਰ ਜਾਂਦਾ ਹੈ ਅਤੇ ਕਈ ਵਾਰ ਦੋ ਪਹੀਆ ਵਾਹਨ ਚਾਲਕ ਤੇ ਪੈਦਲ ਚੱਲਣ ਵਾਲੇ ਰਾਹਗੀਰ ਹਾਦਸਾ ਗ੍ਰਸਤ ਵੀ ਹੋ ਚੁੱਕੇ ਹਨ | ਇਲਾਕਾ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਤੋਂ ਪਹਿਲਾਂ ਕਿ ਕੋਈ ਵੱਡਾ ਹਾਦਸਾ ਵਾਪਰੇ ਹਸਪਤਾਲ ਦੇ ਮੁੱਖ ਗੇਟ ਅੱਗੇ ਪਏ ਖੱਡੇ ਦੀ ਪਹਿਲ ਦੇ ਅਧਾਰ 'ਤੇ ਮੁਰੰਮਤ ਕਰਵਾਈ ਜਾਵੇ |

ਪਿਛਲੀ ਖ਼ਬਰ ਸਰਕਾਰੀ ਆਈ.ਟੀ. ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਗੇਟ ਰੈਲੀਆਂ <br/> ਅਗਲੀ ਖ਼ਬਰ ਨਵਾਂਸ਼ਹਿਰ 'ਚ ਅਕਾਲੀ ਦਲ ਨੇ ਫੂਕਿਆ ਕਾਂਗਰਸ ਦਾ ਪੁਤਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।