25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਰਕਾਰੀ ਆਈ.ਟੀ. ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਗੇਟ ਰੈਲੀਆਂ <br/>

ਸਰਕਾਰੀ ਆਈ.ਟੀ.ਆਈ. ਸੂੰਢ ਵਿਖੇ ਗੇਟ ਰੈਲੀ ਕਰਨ ਸਮੇਂ ਠੇਕਾ ਮੁਲਾਜ਼ਮ ਯੂਨੀਅਨ ਦੇ ਮੈਂਬਰ | <br/> 18-07-2025
ਕਟਾਰੀਆਂ, 17 ਜੁਲਾਈ (ਪ੍ਰੇਮੀ ਸੰਧਵਾਂ)- ਸਰਕਾਰੀ ਆਈ. ਟੀ. ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਸੰਘਰਸ਼ ਕਰਨ ਦਾ ਬਿਗੁਲ ਵਜਾ ਦਿੱਤਾ ਹੈ | ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਉਹ 15-16 ਸਾਲਾਂ ਤੋਂ ਪੰਜਾਬ ਦੀਆਂ ਸਰਕਾਰੀ ਆਈ. ਟੀ. ਆਈਆਂ 'ਚ ਬਿਨਾ ਕਿਸੇ ਸਰਕਾਰੀ ਸਹੂਲਤਾਂ ਤੋਂ ਨਿਗੂਣੀਆਂ ਤਨਖਾਹਾਂ ਸਿਰਫ਼ 15000 ਉੱਪਰ ਗਰੁੱਪ ਬੀ ਬਤੌਰ ਕਰਾਫਟ ਇੰਸਟਰਕਟਰ ਵਜੋਂ ਆਪਣਾ ਸ਼ੋਸ਼ਣ ਕਰਵਾ ਰਹੇ ਹਨ, ਜਦਕਿ ਇਹੀ ਪੰਜਾਬ ਸਰਕਾਰ ਗਰੁੱਪ ਸੀ ਅਤੇ ਡੀ ਨੂੰ ਸਾਡੇ ਨਾਲੋਂ ਵੱਧ ਤਨਖਾਹਾਂ ਦੇ ਰਹੀ ਹੈ, ਜੋ ਕਿ ਕਿਤੇ ਵੀ ਤਰਕਸੰਗਤ ਨਹੀਂ ਹੈ | ਇਸਤੋਂ ਇਲਾਵਾ ਸਾਨੂੰ ਕਿਸੇ ਵੀ ਕਿਸਮ ਦੀ ਛੁੱਟੀ ਨਹੀਂ ਦਿੱਤੀ ਜਾਂਦੀ, ਨਾ ਹੀ ਕੋਈ ਬਦਲੀ ਕਰਵਾਉਣ ਦਾ ਅਧਿਕਾਰ ਹੈ | ਅਸੀਂ ਗੱਲਬਾਤ ਰਾਹੀਂ ਪਿਛਲੇ ਤਿੰਨ ਸਾਲਾਂ ਤੋਂ 40-50 ਮੁੱਖ ਮੰਤਰੀ ਦਫ਼ਤਰ ਦੇ ਗੇੜੇ ਮਾਰੇ ਕਿ ਸ਼ਾਇਦ ਉਨ੍ਹਾਂ ਨੂੰ ਮੁੱਖ ਮੰਤਰੀ ਦਾ ਸਮਾਂ ਮਿਲ ਜਾਵੇ ਪ੍ਰੰਤੂ ਆਮ ਲੋਕਾਂ ਦੇ ਮੁੱਖ ਮੰਤਰੀ ਕਹਾਉਣ ਵਾਲੇ ਭਗਵੰਤ ਮਾਨ ਵੀ ਪਹਿਲੇ ਮੁੱਖ ਮੰਤਰੀਆਂ ਦੀ ਤਰ੍ਹਾਂ ਹੀ ਨਿਕਲੇ | ਇਕ ਮਿੰਟ ਦਾ ਵੀ ਸਮਾਂ ਨਹੀਂ ਦਿੱਤਾ ਗਿਆ | ਇਸ ਤੋਂ ਇਲਾਵਾ ਕਈ ਵਾਰ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਵੀ ਮਿਲ ਚੁੱਕੇ ਹਾਂ ਉਹਨਾਂ ਵਲੋਂ ਹਰ ਵਾਰ ਨਜਰਅੰਦਾਜ਼ ਕਰ ਦਿੱਤਾ ਜਾਂਦਾ ਹੈ | ਇਸ ਲਈ ਜਥੇਬੰਦੀ ਨੇ ਸਰਕਾਰੀ ਆਈ. ਟੀ. ਆਈ ਸੂੰਢ ਦੇ ਗੇਟ ਅੱਗੇ ਪੰਜਾਬ ਸਰਕਾਰ ਵਿਰੁੱਧ ਗੇਟ ਰੈਲੀ ਕੀਤੀ ਅਤੇ ਪੰਜਾਬ ਸਰਕਾਰ ਦੀ ਮੁਰਦਾਬਾਦ ਕੀਤੀ | ਜੇਕਰ ਸਰਕਾਰ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੰਦੀ ਤਾਂ ਆਉਣ ਵਾਲੇ ਦਿਨਾਂ 'ਚ ਤਕਨੀਕੀ ਸਿੱਖਿਆ ਮੰਤਰੀ ਅਤੇ ਹੋਰ ਸਾਰੇ ਮੰਤਰੀਆਂ ਦੇ ਘਰਾਂ ਅੱਗੇ ਪ੍ਰਦਰਸ਼ਨ ਕੀਤੇ ਜਾਣਗੇ |

ਪਿਛਲੀ ਖ਼ਬਰ ਜਵਾਹਰ ਨਵੋਦਿਆ ਵਿਦਿਆਲਿਆ ਨਾਜੋਚੱਕ ਵਿਖੇ 2 ਰੋਜ਼ਾ ਵਿਗਿਆਨ ਪ੍ਰਦਰਸ਼ਨੀ ਅਤੇ ਸੈਮੀਨਾਰ ਅਗਲੀ ਖ਼ਬਰ ਸਿਵਲ ਹਸਪਤਾਲ ਬਲਾਚੌਰ ਦੇ ਮੁੱਖ ਗੇਟ ਅੱਗੇ ਪਿਆ ਖੱਡਾ ਦੇ ਰਿਹਾ ਹਾਦਸਿਆਂ ਨੂੰ ਸੱਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।