24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਸਾਂਝਾ ਫ਼ਰੰਟ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਦਿਆਂ ਕਾਲਾ ਦਿਵਸ ਮਨਾਇਆ <br/>

ਬਲਾਚੌਰ ਵਿਖੇ ਪੰਜਾਬ ਪੇਅ ਸਕੇਲ ਬਹਾਲੀ ਫ਼ਰੰਟ ਦੇ ਸੱਦੇ 'ਤੇ ਕਾਲੇ ਰੀਬਨ ਬੰਨ੍ਹ ਕੇ ਹੱਥਾਂ 'ਚ ਕਾਲੇ ਝੰਡੇ ਫੜ ਕੇ ਕਾਲਾ ਦਿਵਸ ਮਨਾਉਂਦਿਆਂ ਜਲ ਸਰੋਤ ਦੇ ਮੁਲਾਜ਼ਮ ਤੇ ਫ਼ਰੰਟ ਦੇ ਕਾਰਕੁਨ | ਤਸਵੀਰ : ਦੀਦਾਰ ਸਿੰਘ ਬਲਾਚੌਰੀਆ <br/> 18-07-2025
ਬਲਾਚੌਰ, 17 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ ਜਲ ਸਰੋਤ ਮੁਲਾਜ਼ਮ ਯੂਨੀਅਨ ਵਲੋਂ ਅੱਧ-ਅਧੂਰੇ ਕੇਂਦਰੀ ਪੇਅ ਸਕੇਲਾਂ ਦਾ ਨੋਟੀਫ਼ਿਕੇਸ਼ਨ ਰੱਦ ਕਰਨ ਦੇ ਸੰਬੰਧ 'ਚ ਪੰਜਾਬ ਪੇਅ ਸਕੇਲ ਬਹਾਲੀ ਸਾਂਝਾ ਫ਼ਰੰਟ ਪੰਜਾਬ ਦੇ ਸੱਦੇ 'ਤੇ ਅੱਜ ਜਲ ਸਰੋਤ ਪ੍ਰਬੰਧਨ ਅਤੇ ਵਿਕਾਸ ਨਿਗਮ ਦੇ ਦਫ਼ਤਰ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਦਿਆਂ, ਹੱਥਾਂ ਵਿੱਚ ਕਾਲੇ ਝੰਡੇ ਫੜ ਕੇ ਤੇ ਕਾਲੇ ਰੰਗ ਦੇ ਰੀਬਨ ਬੰਨ੍ਹ ਕੇ ਕਾਲਾ ਦਿਵਸ ਮਨਾਇਆ ਗਿਆ | ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਆਖਿਆ ਕਿ ਉਨ੍ਹਾਂ ਦੀ ਜਥੇਬੰਦੀ ਇਨ੍ਹਾਂ ਸਕੇਲਾਂ ਦੇ ਲਾਗੂ ਹੋਣ ਤੋਂ ਵਿਰੋਧ ਕਰਦੀ ਆ ਰਹੀ ਹੈ, ਉਨ੍ਹਾਂ ਕਿਹਾ ਵੱਖ-ਵੱਖ ਸਮੇਂ 'ਤੇ ਪੰਜਾਬ ਸਰਕਾਰ ਨੂੰ ਪੇਸ਼ ਕੀਤੇ ਜਾਂਦੇ ਮੰਗ ਪੱਤਰ ਅਤੇ ਮੀਟਿੰਗਾਂ 'ਚ ਪੁਰਾਣੇ ਸਕੇਲ ਲਾਗੂ ਕਰਨ ਦੀ ਮੰਗ ਕੀਤੀ ਜਾਂਦੀ ਰਹੀ ਹੈ, ਪਰ ਸਾਡੀਆਂ ਸਰਕਾਰਾਂ ਸਾਡੀਆਂ ਮੰਗਾਂ ਪ੍ਰਤੀ ਚੁੱਪ ਧਾਰੀ ਬੈਠੀਆਂ ਹਨ | ਜਿਸ ਕਾਰਨ ਸੰਘਰਸ਼ ਦੀ ਕੜੀ ਤਹਿਤ ਅੱਜ ਕਾਲਾ ਦਿਵਸ ਮਨਾਇਆ ਜਾ ਰਿਹਾ ਹੈ | ਇਸ ਮੌਕੇ ਸੂਬਾ ਕਨਵੀਨਰ ਬਲਜੀਤ ਸਿੰਘ, ਜ਼ਿਲ੍ਹਾ ਕਨਵੀਨਰ ਕੁਲਦੀਪ ਸਿੰਘ, ਪ੍ਰਧਾਨ ਕੁਲਵੀਰ ਸਿੰਘ, ਸੈਕਟਰੀ ਗੁਰਜੀਤ ਸਿੰਘ, ਪ੍ਰਧਾਨ ਦਵਿੰਦਰ ਕੁਮਾਰ ਅਤੇ ਹੋਰਨਾਂ ਨੇ ਸੰਬੋਧਨ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸਪਿੰਦਰ ਸਿੰਘ, ਨਵੀਨ ਕੌਸ਼ਲ, ਜੀਤ ਰਾਮ, ਮਨੋਹਰ ਲਾਲ, ਚਾਹਲਦੀਪ ਸਿੰਘ, ਦਵਿੰਦਰ ਸਿੰਘ, ਅੰਮਿ੍ਤ ਸਿੰਘ, ਜਗਸੀਰ ਸਿੰਘ ਅਤੇ ਸ਼ਕਤੀ ਕੁਮਾਰ ਅਤੇ ਹੋਰ ਹਾਜ਼ਰ ਸਨ | ਇਸ ਮੌਕੇ ਅਧੂਰੇ ਕੇਂਦਰੀ ਪੇਅ ਸਕੇਲ ਦੇ ਨੋਟੀਫ਼ਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਗਈਆਂ |

ਪਿਛਲੀ ਖ਼ਬਰ ਡੇਰਾ ਪ੍ਰੇਮਪੁਰਾ ਵਿਖੇ ਸੰਗਤਾਂ ਨੂੰ ਬੂਟੇ ਵੰਡੇ ਅਗਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਸਮਾਗਮ ਕਰਵਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।