24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-07-2025

ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਦੇਣ ਲਈ ਵਚਨਬੱਧ-ਢੰਡਾ

ਅਜੀਤ ਡੈਸਕ 18-07-2025
ਬਹਿਰਾਮ, 17 ਜੁਲਾਈ (ਨਛੱਤਰ ਸਿੰਘ ਬਹਿਰਾਮ)-ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਾਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ | ਇਹ ਸ਼ਬਦ ਸੋਹਣ ਲਾਲ ਢੰਡਾ ਆਮ ਆਦਮੀ ਪਾਰਟੀ ਦੇ ਆਗੂ ਨੇ ਪਿੰਡ ਖੋਥੜਾਂ 'ਚ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਰੰਗਲਾ ਪੰਜਾਬ ਵਿਕਾਸ ਸਕੀਮ ਤਹਿਤ ਸੀਵਰੇਜ ਪਾਈਪ ਲਾਈਨ ਦਾ ਉਦਘਾਟਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਛੱਪੜਾਂ ਨੂੰ ਥਾਪਰ ਮਾਡਲ 'ਚ ਤਬਦੀਲ ਕੀਤਾ ਜਾ ਰਿਹਾ ਹੈ ਅਤੇ ਹਰੇਕ ਪਿੰਡ 'ਚ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ | ਉਪਰੰਤ ਸਰਪੰਚ ਸੰਦੀਪ ਕੁਮਾਰ ਨੇ ਸਾਰਿਆਂ ਦਾ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਸੰਦੀਪ ਕੁਮਾਰ, ਕਾਕਾ ਸਿੰਘ, ਰੇਖਾ ਰਾਣੀ, ਗੁਰਬਖਸ਼ ਕੌਰ, ਬਲਵਿੰਦਰ ਕੌਰ, ਬਲਵੀਰ ਕੌਰ ਸਾਰੇ ਮੈਂਬਰ ਪੰਚਾਇਤ, ਨੰਬਰਦਾਰ ਬਲਜਿੰਦਰ ਸਿੰਘ, ਗੁਰਦੀਪ ਸਿੰਘ ਸੈਂਬੀ, ਜਥੇਦਾਰ ਸੰਤੋਖ ਸਿੰਘ, ਠੇਕੇਦਾਰ ਮੱਖਣ ਸਿੰਘ ਪ੍ਰਧਾਨ ਯੁਵਾ ਵਿਕਾਸ ਮੋਰਚਾ ਨਵਾਂਸ਼ਹਿਰ, ਸੁਰਿੰਦਰ ਸਿੰਘ, ਸਤਨਾਮ ਸਿੰਘ, ਕਿਸ਼ਨ ਕੁਮਾਰ, ਦੇਸ ਰਾਜ, ਮਦਨ ਲਾਲ, ਬਾਬਾ ਹਰਨੇਕ ਸਾਬੀ, ਸੁਰਿੰਦਰ ਕੁਮਾਰ ਲਾਡੀ ਹਰਪ੍ਰੀਤ ਅਤੇ ਨਗਰ ਨਿਵਾਸੀ ਹਾਜ਼ਰ ਸਨ |

ਪਿਛਲੀ ਖ਼ਬਰ ਮੋਦੀ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈ ਰਹੇ ਹਨ ਲੋਕ-ਲੱਕੀ <br/> ਅਗਲੀ ਖ਼ਬਰ ਮਜਾਰਾ ਮੌਜੋਵਾਲ ਵਿਖੇ ਕਮਿਊਨਿਟੀ ਸੈਂਟਰ ਦੇ ਕਮਰੇ ਦਾ ਕਾਰਜ ਸ਼ੁਰੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।