ਸਿਵਲ ਸਰਜਨ ਵਲੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੈਗਾ ਮੁਹਿੰਮ ਤਹਿਤ ਐੱਸ.ਐੱਸ.ਪੀ. ਦਫ਼ਤਰ ਤੇ ਪੁਲਿਸ ਸਟੇਸ਼ਨ, ਨਵਾਂਸ਼ਹਿਰ ਵਿਖੇ ਨਿਰੀਖਣ <br/>
ਅਜੀਤ ਡੈਸਕ
19-07-2025
ਸਰਕਾਰੀਸਿਹਤ ਸੰਸਥਾਵਾਂ ਵਿਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਵਿੱਚ ਉਪਲੱਬਧ : ਡਾ ਬਲਬੀਰ ਕੁਮਾਰ
ਨਵਾਂਸ਼ਹਿਰ - ਇਸੇ ਤਰ੍ਹਾਂ ਹੀ ਸਹਾਇਕ ਸਿਵਲ ਸਰਜਨ ਡਾ. ਬਲਬੀਰ ਕੁਮਾਰ ਦੀ ਅਗਵਾਈ ਹੇਠ ਸਿਹਤ ਟੀਮ ਨੇ ਪੁਲਿਸ ਸਟੇਸ਼ਨ ਤੇ ਖਾਲੀ ਪਲਾਟਾਂ ਵਿੱਚ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ | ਮੌਕੇ 'ਤੇ ਮੌਜੂਦ ਲੋਕਾਂ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵੀ ਵਿਸਥਾਰਪੂਰਵਕ ਸਮਝਾਇਆ | ਉਹਨਾਂ ਦੱਸਿਆ ਕਿਸਰਕਾਰੀ ਸਿਹਤ ਸੰਸਥਾਵਾਂ ਵਿੱਚ ਡੇਂਗੂ ਦੀ ਜਾਂਚ ਅਤੇ ਇਲਾਜ ਮੁਫ਼ਤ ਹੁੰਦਾ ਹੈ | ਜਾਣਕਾਰੀ ਲਈ ਸਿਹਤ ਵਿਭਾਗ ਦੀ ਹੈਲਪਲਾਈਨ ਨੰਬਰ 104 'ਤੇ ਸੰਪਰਕ ਕੀਤਾ ਜਾ ਸਕਦਾ ਹੈ |