25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਭਰੋਲੀ 'ਚ ਗੁਰਮਤਿ ਸਮਾਗਮ 20 ਨੂੰ <br/>

ਅਜੀਤ ਡੈਸਕ 19-07-2025
ਘੁੰਮਣਾ, 18 ਜੁਲਾਈ (ਮਹਿੰਦਰਪਾਲ ਸਿੰਘ) - ਪਿੰਡ ਭਰੋਲੀ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਅਤੇ ਪਿਆਰੇ ਗੁਰਸਿੱਖ ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ, ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸਿੰਘ ਸਭਾ ਵਿਖੇ 20 ਜੁਲਾਈ ਨੂੰ ਗੁਰਦੁਆਰਾ ਪਲਾਹ ਸਾਹਿਬ, ਸ਼ਿਵ ਮੰਦਰ, ਸ੍ਰੀ ਗੁਰੂ ਰਵਿਦਾਸ ਗੁਰਦੁਆਰਾ, ਗ੍ਰਾਮ ਪੰਚਾਇਤ, ਸ੍ਰੀ ਗੁਰੂ ਰਾਮਦਾਸ ਸੇਵਾ ਸੋਸਾਇਟੀ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਜਿਸ 'ਚ ਢਾਡੀ ਜਥਾ ਗੁਰਦਿਆਲ ਸਿੰਘ ਲੱਖਪੁਰ, ਰਾਗੀ ਜਥਾ ਭਾਈ ਸ਼ਮਸ਼ੇਰ ਸਿੰਘ 'ਤੇ ਕਥਾ ਵਾਚਕ ਗੁਰਜੰਟ ਸਿੰਘ ਇਤਿਹਾਸ ਸਰਵਣ ਕਰਾਉਣਗੇ | ਇਸ ਸਬੰਧੀ ਜਾਣਕਾਰੀ ਗੁਰਦੁਆਰਾ ਸਿੰਘ ਸਭਾ ਦੇ ਮੀਰੀ-ਪੀਰੀ ਇੰਟਰਨੈਸ਼ਨਲ ਢਾਡੀ ਜਥੇ ਵੱਲੋਂ ਦਿੱਤੀ ਗਈ |

ਪਿਛਲੀ ਖ਼ਬਰ ਸੰਤ ਬਾਪੂ ਇੰਦਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਗਮ ਸਮਾਪਤ <br/> ਅਗਲੀ ਖ਼ਬਰ ਸਿਵਲ ਸਰਜਨ ਵਲੋਂ 'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੈਗਾ ਮੁਹਿੰਮ ਤਹਿਤ ਐੱਸ.ਐੱਸ.ਪੀ. ਦਫ਼ਤਰ ਤੇ ਪੁਲਿਸ ਸਟੇਸ਼ਨ, ਨਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।