24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਸੰਤ ਬਾਪੂ ਇੰਦਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਗਮ ਸਮਾਪਤ <br/>

ਪਿੰਡ ਹੇੜੀਆਂ ਵਿਖੇ ਸੰਤ ਬਾਪੂ ਇੰਦਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਏ ਧਾਰਮਿਕ ਸਮਾਗਮ ਦੌਰਾਨ ਢਾਡੀ ਜਥੇ ਨੂੰ ਸਨਮਾਨਿਤ ਕਰਦੇ ਹੋਏ ਪ੍ਰਧਾਨ ਸਤਨਾਮ ਸਿੰਘ ਹੇੜੀਆਂ, ਸਕੱਤਰ ਜਰਨੈਲ ਸਿੰਘ ਹੇੜੀਆਂ ਤੇ ਸਰਪੰਚ ਨਿਰਮਲ ਸਿੰਘ | ਤਸਵੀਰ : ਕੁਲਦੀਪ ਸਿੰਘ ਝਿੰਗੜ <br/> 19-07-2025
ਔੜ/ਝਿੰਗੜਾਂ, 18 ਜੁਲਾਈ (ਕੁਲਦੀਪ ਸਿੰਘ ਝਿੰਗੜ)-ਵਿਧਾਨ ਸਭਾ ਹਲਕਾ ਬੰਗਾ ਦੇ ਬਲਾਕ ਔੜ ਅਧੀਨ ਪੈਂਦੇ ਪਿੰਡ ਹੇੜੀਆਂ ਦੇ ਗੁਰਦੁਆਰਾ ਇੰਦਰਪੁਰੀ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਵਾਸੀਆਂ, ਐਨ.ਆਰ.ਆਈ 'ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬ੍ਰਹਮ ਗਿਆਨੀ ਸੰਤ ਬਾਪੂ ਇੰਦਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਇਆ ਤਿੰਨ ਦਿਨਾ ਧਾਰਮਿਕ ਸਮਾਗਮ ਸਮਾਪਤ ਹੋ ਗਿਆ | ਪਹਿਲੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ | ਤੀਜੇ ਤੇ ਆਖ਼ਰੀ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ | ਜਿਸ ਵਿਚ ਪ੍ਰਸਿੱਧ ਭਾਈ ਬਖਸ਼ੀਸ਼ ਸਿੰਘ ਦੇ ਢਾਡੀ ਜਥੇ ਵੱਲੋਂ ਬਾਪੂ ਇੰਦਰ ਸਿੰਘ ਦੇ ਜੀਵਨ ਸਬੰਧੀ ਢਾਡੀ ਵਾਰਾਂ ਪੇਸ਼ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸਟੇਜ ਸਕੱਤਰ ਜਰਨੈਲ ਸਿੰਘ ਹੇੜੀਆਂ ਤੇ ਪ੍ਰਧਾਨ ਸਤਨਾਮ ਸਿੰਘ ਹੇੜੀਆਂ ਨੇ ਬਾਪੂ ਇੰਦਰ ਸਿੰਘ ਦੇ ਜਨਮ ਦਿਨ ਦੀ ਸੰਗਤਾਂ ਨੂੰ ਵਧਾਈ ਦਿੱਤੀ ਤੇ ਸਮਾਗਮ ਵਿਚ ਪੁੱਜੀਆਂ ਸੰਗਤਾਂ ਤੇ ਸਹਿਯੋਗੀ ਸੇਵਾਦਾਰਾਂ ਦਾ ਧੰਨਵਾਦ ਕੀਤਾ | ਪ੍ਰਬੰਧਕ ਕਮੇਟੀ ਵੱਲੋਂ ਢਾਡੀ ਜਥੇ ਤੇ ਦਾਨੀ ਸੇਵਾਦਾਰਾਂ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰਧਾਨ ਸਤਨਾਮ ਸਿੰਘ, ਪਾਲ ਸਿੰਘ ਹੇੜੀਆਂ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਸਰਪੰਚ ਨਿਰਮਲ ਸਿੰਘ ਹੇੜੀਆਂ, ਜਸਵਿੰਦਰ ਸਿੰਘ ਜੱਸਾ, ਜਰਨੈਲ ਸਿੰਘ ਹੇੜੀਆਂ, ਬਲਕਾਰ ਸਿੰਘ, ਨਿਰਮਲ ਸਿੰਘ, ਜਸਕਰਨ ਸਿੰਘ, ਅਰੁਣਜੀਤ ਸਿੰਘ, ਸੁਰਿੰਦਰ ਪਾਲ ਕਾਕੂ, ਉਂਕਾਰ ਸਿੰਘ, ਗੁਰਜੀਤ ਸਿੰਘ, ਚੂਹੜ ਸਿੰਘ, ਲਾਹੌਰੀ ਲਾਲ, ਜਸਪਾਲ ਸਿੰਘ ਪੰਚ, ਸੋਹਣ ਸਿੰਘ ਪੰਚ, ਸਤਨਾਮ ਸਿੰਘ, ਮਨਜੀਤ ਸਿੰਘ ਪੰਚ, ਜਸਵੀਰ ਕੌਰ, ਅਮਰਜੀਤ ਕੌਰ, ਮੋਹਨ ਲਾਲ, ਮਾ. ਪਰਮਜੀਤ ਸਿੰਘ ਤੋਂ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਉੁਰਦੂ ਸਿਖਲਾਈ ਕੋਰਸ ਦਾਖ਼ਲੇ ਦੀ ਆਖਰੀ ਮਿਤੀ 'ਚ 25 ਜੁਲਾਈ ਤੱਕ ਵਾਧਾ ਅਗਲੀ ਖ਼ਬਰ ਭਰੋਲੀ 'ਚ ਗੁਰਮਤਿ ਸਮਾਗਮ 20 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।