24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਉੁਰਦੂ ਸਿਖਲਾਈ ਕੋਰਸ ਦਾਖ਼ਲੇ ਦੀ ਆਖਰੀ ਮਿਤੀ 'ਚ 25 ਜੁਲਾਈ ਤੱਕ ਵਾਧਾ

ਅਜੀਤ ਡੈਸਕ 19-07-2025
ਨਵਾਂਸ਼ਹਿਰ, 18 ਜੁਲਾਈ (ਹਰਮਿੰਦਰ ਸਿੰਘ ਪਿੰਟੂ)-ਭਾਸ਼ਾ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਚੰਡੀਗੜ੍ਹ ਰੋਡ 'ਤੇ ਸਥਿਤ ਸਰਕਾਰੀ ਸਕੂਲ 'ਚ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 5 ਵਜੇ ਤੋਂ 6 ਵਜੇ ਤੱਕ ਉਰਦੂ ਸਿਖਲਾਈ ਕੋਰਸ ਕਰਵਾਇਆ ਜਾਂਦਾ ਹੈ | ਜਿਸ ਦੇ ਜੁਲਾਈ 2025 ਸੈਸ਼ਨ ਵਿਚ ਦਾਖ਼ਲਾ ਲੈਣ ਲਈ ਆਖ਼ਰੀ 25 ਜੁਲਾਈ ਤੱਕ ਵਧਾ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਸੰਦੀਪ ਸ਼ਰਮਾ ਨੇ ਦੱਸਿਆ ਕਿ ਇਹ ਕੋਰਸ 6 ਮਹੀਨੇ ਦਾ ਹੈ ਅਤੇ ਇਸ ਕੋਰਸ ਦੀ ਫ਼ੀਸ ਸਿਰਫ਼ 500 ਰੁਪਏ ਹੈ | ਉਨ੍ਹਾਂ ਦੱਸਿਆ ਕਿ ਕੋਰਸ ਵਿਚੋਂ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਸਰਕਾਰ ਵਲੋਂ ਸਰਟੀਫ਼ਿਕੇਟ ਵੀ ਦਿੱਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਕੋਰਸ ਵਿਚ ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਜ਼ਿਲ੍ਹਾ ਭਾਸ਼ਾ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਕਮਰਾ ਨੰ.24 ਪੁਰਾਣੀ ਡੀ.ਸੀ ਬਿਲਡਿੰਗ ਨੇੜੇ ਸੁਵਿਧਾ ਕੇਂਦਰ ਤੋਂ ਫ਼ਾਰਮ ਪ੍ਰਾਪਤ ਕਰਕੇ ਭਰ ਕੇ ਜਮ੍ਹਾਂ ਕਰਵਾ ਸਕਦੇ ਹਨ | ਵਧੇਰੇ ਜਾਣਕਾਰੀ ਲਈ ਉਰਦੂ ਅਧਿਆਪਕ ਸਨੀ ਸਿੰਘ ਨਾਲ ਸੰਪਰਕ ਕੀਤਾ ਜਾ ਸਕਦਾ ਹੈ |

ਪਿਛਲੀ ਖ਼ਬਰ ਸੀ.ਐੱਚ.ਸੀ. ਸੜੋਆ ਵਿਖੇ ਦੰਦਾਂ ਅਤੇ ਗਾਇਨੀ ਦੇ ਪੱਕੇ ਡਾਕਟਰ ਭੇਜਣ ਦੀ ਕੀਤੀ ਮੰਗ <br/> ਅਗਲੀ ਖ਼ਬਰ ਸੰਤ ਬਾਪੂ ਇੰਦਰ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਇਆ ਧਾਰਮਿਕ ਸਮਾਗਮ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।