ਮੁਕੰਦਪੁਰ, 18 ਜੁਲਾਈ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਬੀ.ਸੀ.ਏ. ਸਮੈਸਟਰ ਛੇਵਾਂ ਜਮਾਤ ਦੇ ਨਤੀਜਿਆਂ 'ਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਕਾਲਜ ਪਿ੍ੰਸੀਪਲ ਮਨਜੀਤ ਸਿੰਘ ਨੇ ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ.ਸੀ.ਏ. ਸਮੈਸਟਰ ਛੇਵਾਂ ਜਮਾਤ ਦੀ ਵਿਦਿਆਰਥਣ ਰਵਲੀਨ ਕੌਰ ਸਪੁੱਤਰੀ ਅਮਨਦੀਪ ਸਿੰਘ ਕਲੇਰ ਵਾਸੀ ਪਿੰਡ ਮੁਕੰਦਪੁਰ ਨੇ 79.58 ਫੀਸਦੀ ਅੰਕ ਪ੍ਰਾਪਤ ਕਰਕੇ ਜ਼ਿਲ੍ਹੇ ਭਰ 'ਚੋਂ ਦੂਸਰਾ ਸਥਾਨ ਹਾਸਲ ਕੀਤਾ | ਵਿਦਿਆਰਥਣ ਮਨਪ੍ਰੀਤ ਸਪੁੱਤਰੀ ਤੀਰਥ ਸਿੰਘ ਵਾਸੀ ਪਿੰਡ ਸਰਹਾਲ ਕਾਜੀਆਂ ਨੇ 75.54 ਫੀਸਦੀ ਅੰਕ ਹਾਸਲ ਕਰਕੇ ਜਮਾਤ 'ਚੋਂ ਦੂਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਵਿਦਿਆਰਥਣ ਸਿਮਰਨ ਸਪੁੱਤਰੀ ਸੁਰਜੀਤ ਰਾਮ ਵਾਸੀ ਪਿੰਡ ਖਾਨਖਾਨਾ ਨੇ 72.88 ਫੀਸਦੀ ਅੰਕ ਹਾਸਲ ਕਰਕੇ ਜਮਾਤ 'ਚੋਂ ਤੀਸਰਾ ਸਥਾਨ ਹਾਸਲ ਕੀਤਾ | ਪਿ੍ੰਸੀਪਲ ਮਨਜੀਤ ਸਿੰਘ ਨੇ ਵਿਭਾਗ ਦੇ ਮੁਖੀ ਪ੍ਰੋ. ਸੁਖਮਿੰਦਰ ਦਾਸ ਬਾਵਾ, ਪ੍ਰੋ. ਸਰਬਜੀਤ ਸਿੰਘ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ |