ਬੰਗਾ, 18 ਜੁਲਾਈ (ਕੁਲਦੀਪ ਸਿੰਘ ਪਾਬਲਾ, ਸੁਰਿੰਦਰ ਸਿੰਘ ਕਰਮ ਲਧਾਣਾ) - ਡਾ. ਸੁਖਵਿੰਦਰ ਸੁੱਖੀ ਚੇਅਰਮੈਨ ਪੰਜਾਬ ਸਟੇਟ ਕੰਟੇਨਰ ਐਂਡ ਵੇਅਰਹਾਊਸਿੰਗ ਕਾਰਪੋਰੇਸ਼ਨ (ਕੈਬਨਿਟ ਰੈਂਕ ਪੰਜਾਬ ਸਰਕਾਰ) ਨੇ ਢਾਹਾਂ ਕਲੇਰਾਂ ਵਿਖੇ ਬੰਗਾ-ਫਗਵਾੜਾ ਸੜਕ ਤੋਂ ਪਿੰਡ ਕਲੇਰਾਂ ਨੂੰ ਜਾਣਵਾਲੀ ਰੋਡ ਤੋਂ ਨਿਕਲਦੀਆਂ ਲਿੰਕ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਅਰੰਭ ਰਿਬਨ ਕੱਟ ਕੇ ਕੀਤਾ | ਇਸ ਸੜਕ ਉੱਪਰ 40 ਲੱਖ ਰੁਪਏ ਦੀ ਅਨੁਮਾਨਤ ਲਾਗਤ ਆਵੇਗੀ | ਇਸ ਮੌਕੇ ਡਾ. ਸੁੱਖੀ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਅਤੇ ਪੇਂਡੂ ਖੇਤਰਾਂ ਦਾ ਨਵੀਨੀਕਰਨ ਤੇਜ਼ੀ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵਲੋਂ ਕਰਵਾਇਆ ਜਾ ਰਿਹਾ ਹੈ | ਇਹਨਾਂ ਵਿਕਾਸ ਕਾਰਜਾਂ ਦੀ ਲੜੀ ਤਹਿਤ ਢਾਹਾਂ ਕਲੇਰਾਂ ਵਿਖੇ ਪਿੰਡ ਕਲੇਰਾਂ ਨੂੰ ਜਾਂਦੀ ਸੜਕ ਤੋਂ ਪਿੰਡ ਬਾਹੜੋਵਾਲ, ਹਸਪਤਾਲ ਢਾਹਾਂ ਕਲੇਰਾਂ ਤੇ ਸ਼ਮਸ਼ਾਨ ਘਾਟ ਢਾਹਾਂ ਨੂੰ ਜਾਂਦੀਆਂ ਲਿੰਕ ਪੁਰਾਣੀਆਂ ਸੜਕਾਂ ਦੇ ਨਵ ਨਿਰਮਾਣ ਕਾਰਜਾਂ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਇਸ ਮੌਕੇ ਕੁਲਵਿੰਦਰ ਸਿੰਘ ਢਾਹਾਂ ਪ੍ਰਧਾਨ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਨੇ ਚੇਅਰਮੈਨ ਡਾ. ਸੁਖਵਿੰਦਰ ਕੁਮਾਰ ਸੁੱਖੀ ਦਾ ਢਾਹਾਂ ਕਲੇਰਾਂ ਵਿਖੇ ਲਿੰਕ ਰੋਡ ਦੇ ਨਿਰਮਾਣ ਦੇ ਸ਼ੁਰੂ ਕਰਵਾਉਣ ਲਈ ਧੰਨਵਾਦ ਕੀਤਾ |