24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2025

ਡਾ. ਸੁੱਖੀ ਦੀ ਅਗਵਾਈ 'ਚ ਸ੍ਰੀ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਵਫਦ ਮੁੱਖ ਮੰਤਰੀ ਪੰਜਾਬ ਨੂੰ ਮਿਲਿਆ <br/>

ਡਾ. ਸੁਖਵਿੰਦਰ ਸੁੱਖੀ ਚੇਅਰਮੈਨ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੀ ਅਗਵਾਈ 'ਚ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਧਾਰਮਿਕ ਅਸਥਾਨਾਂ ਦਾ ਵਫਦ ਗੁਰੂ ਘਰ ਦੀਆਂ ਸਮੱਸਿਆਵਾਂ ਤੋਂ ਮੁੱਖ ਮੰਤਰੀ ਪੰਜਾਬ ਨੂੰ ਜਾਣੂ ਕਰਵਾਉਂਦਾ ਹੋਇਆ | ਅਜੀਤ ਤਸਵੀਰ <br/> 19-07-2025
ਟੱਪਰੀਆਂ ਖੁਰਦ, 18 ਜੁਲਾਈ (ਬਲਵਿੰਦਰ ਨਾਨੋਵਾਲੀਆ) - ਡਾ. ਸੁਖਵਿੰਦਰ ਸੁੱਖੀ ਚੇਅਰਮੈਨ ਪੰਜਾਬ ਵੇਅਰ ਹਾਊਸਿੰਗ ਕਾਰਪੋਰੇਸ਼ਨ ਅਤੇ ਹਲਕਾ ਵਿਧਾਇਕ ਬੰਗਾ ਦੀ ਅਗਵਾਈ ਵਿੱਚ ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ਼੍ਰੀ ਚਰਨਛੋਹ ਗੰਗਾ ਅਤੇ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੀਆਂ ਪ੍ਰਬੰਧਕ ਕਮੇਟੀਆਂ ਦਾ ਵਫਦ ਗੁਰੂ ਘਰਾਂ ਦੀਆਂ ਸਮੱਸਿਆਵਾਂ ਸਬੰਧੀ ਮੁੱਖ ਮੰਤਰੀ ਪੰਜਾਬ ਨੂੰ ਮਿਲਿਆ | ਇਹ ਜਾਣਕਾਰੀ ਦਿੰਦਿਆਂ ਸੰਤ ਸੁਰਿੰਦਰ ਦਾਸ ਪ੍ਰਧਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਾਲਿਆਂ ਨੇ ਦੱਸਿਆ ਕਿ ਵਫਦ ਵਲੋਂ ਮੁੱਖ ਮੰਤਰੀ ਦਾ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਸੰਗਤਾਂ ਲਈ 96 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਪੀਣ ਵਾਲੇ ਪਾਣੀ ਦੇ ਡੂੰਘੇ ਟਿਊਬਵੈੱਲ ਲਈ ਧੰਨਵਾਦ ਕੀਤਾ | ਉਨ੍ਹਾਂ ਦੱਸਿਆ ਕਿ ਵਫਦ ਵਲੋਂ ਮੰਗ ਕੀਤੀ ਗਈ ਕਿ ਸ੍ਰੀ ਚਰਨਛੋਹ ਗੰਗਾ ਵਿਖੇ ਮਹਾਨ ਇਨਕਲਾਬੀ ਬਾਬਾ ਮੰਗੂਰਾਮ ਮੁਗੋਵਾਲੀਆ ਸਾਬਕਾ ਵਿਧਾਇਕ ਦੀ ਯਾਦ 'ਚ 5000 ਸੰਗਤਾਂ ਦੇ ਰਾਤ ਠਹਿਰਨ ਲਈ ਆਲੀਸ਼ਾਨ ਧਰਮਸ਼ਾਲਾ ਦਾ ਨਿਰਮਾਣ ਅਤੇ ਗੁਰੁੂ ਘਰ ਨੂੰ 40 ਏਕੜ ਭੂਮੀ ਦਾਨ ਕਰਨ ਵਾਲੇ ਲਾਲਾ ਮਹਿੰਦਰ ਪਾਲ ਚੁੰਬਰ ਵਾਸੀ ਮੀਰਪੁਰ ਜੱਟਾਂ ਸ਼ਹੀਦ ਭਗਤ ਸਿੰਘ ਨਗਰ ਦੀ ਯਾਦ 'ਚ ਇੱਕੋ ਸਮੇਂ 2000 ਸੰਗਤਾਂ ਲਈ ਲੰਗਰ ਛਕਣ ਵਾਲੇ ਲੰਗਰ ਹਾਲ ਦਾ ਨਿਰਮਾਣ ਕਰਵਾਇਆ ਜਾਵੇ | ਭਾਰਤ ਰਤਨ ਡਾ.ਬੀ.ਆਰ.ਅੰਬੇਡਕਰ ਦੀ ਯਾਦ 'ਚ ਆਈ.ਟੀ.ਆਈ.ਦੀ ਉਸਾਰੀ ਕਰਵਾਈ ਜਾਵੇ | ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਤੋਂ ਤਪ ਅਸਥਾਨ ਖੁਰਾਲਗੜ੍ਹ ਸਾਹਿਬ ਤੱਕ ਤਿੰਨ ਕਿਲੋਮੀਟਰ ਦੇ ਘੇਰੇ ਅੰਦਰ ਸੋਲਰ ਲਾਈਟਾਂ ਦਾ ਪ੍ਰਬੰਧ ਕਰਵਾਇਆ ਜਾਵੇ | ਸੜਕ ਹਾਦਸਿਆਂ ਨੂੰ ਰੋਕਣ ਲਈ ਬੱਸ ਅੱਡਾ ਝੁੰਗੀਆਂ ਬੀਣੇਵਾਲ ਤੋਂ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਵਾਇਆ ਪਿੰਡ ਗੜ੍ਹੀ ਮਾਨਸੋਵਾਲ ਤੱਕ ਸੜਕ ਦਾ ਆਕਾਰ ਵਧਾ ਕੇ 24 ਫੁੱਟ ਕਰਵਾਇਆ ਜਾਵੇ | ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਨਾਲ ਚੱਲਦੀ ਖੱਡ ਦੀ ਮਾਰ ਤੋਂ ਗੁਰੂੁ ਘਰ ਨੂੰ ਬਚਾਉਣ ਲਈ ਮਜ਼ਬੂਤ ਰੋਕਾਂ ਦਾ ਪ੍ਰਬੰਧ ਕੀਤਾ ਜਾਵੇ | ਸ੍ਰੀ ਖੁਰਾਲਗੜ੍ਹ ਸਾਹਿਬ ਅਤੇ ਕਾਂਸ਼ੀ ਬਨਾਰਸ ਦੀ ਖੋਜ ਕਰਨ ਵਾਲੇ ਬਾਬਾ ਬੰਤਾ ਰਾਮ ਘੇੜਾ ਦੀ ਯਾਦ 'ਚ ਇੱਕ ਵੱਡੀ ਲਾਇਬਰੇਰੀ ਉਸਾਰੀ ਜਾਵੇ, ਜਿਸ ਦਾ ਇਸ ਪੱਛੜੇ ਖੇਤਰ ਦੇ ਲੋਕਾਂ ਨੂੰ ਵੱਡਾ ਲਾਭ ਪਹੁੰਚੇਗਾ | ਵਫਦ ਨੇ ਮੰਗ ਕੀਤੀ ਕਿ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਅਸਥਾਨ ਪਹਾੜੀ ਖੇਤਰ ਵਿੱਚ ਸਥਿਤ ਹੋਣ ਕਰਕੇ ਇਸ ਅਸਥਾਨ ਨੂੰ ਪਹਿਲਾਂ ਤੋਂ ਲਗਾਏ ਪੰਜਾਬ ਪੁਲਿਸ ਦੇ ਕਰਮਚਾਰੀ ਜੋ ਕਰੋਨਾ ਦੌਰਾਨ ਵਾਪਿਸ ਲੈ ਲਏ ਸਨ, ਮੁੜ ਤੋਂ ਲਗਾਏ ਜਾਣ ਅਤੇ ਗੁਰੁੂ ਘਰ ਦੇ ਪ੍ਰਧਾਨ ਸੰਤ ਸੁਰਿੰਦਰ ਦਾਸ ਨੂੰ ਪੰਜਾਬ ਪੁਲਿਸ ਦੇ ਸੁਰੱਖਿਆ ਮੁਲਾਜਮ ਦਿੱਤੇ ਜਾਣ |

ਪਿਛਲੀ ਖ਼ਬਰ ਡੋਪ ਟੈੱਸਟ ਪਾਜੇਟਿਵ ਆਉਣ 'ਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਡਾ. ਸੁੱਖੀ ਵਲੋਂ ਢਾਹਾਂ ਕਲੇਰਾਂ ਵਿਖੇ ਨਵੀਂ ਲਿੰਕ ਸੜਕ ਦਾ ਨਿਰਮਾਣ ਕਾਰਜ ਆਰੰਭ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।