16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪੰਜਾਬ ਦੇ ਭਵਿੱਖ ਲਈ ਸਰਕਾਰ ਵਲੋਂ ਨਵੀਂ ਲਿਆਂਦੀ ਲੈਂਡ ਪੂਲਿੰਗ ਪਾਲਿਸੀ ਘਾਤਕ-ਕਮਲਜੀਤ ਬੰਗਾ

ਅਜੀਤ ਡੈਸਕ 20-07-2025
ਕਟਾਰੀਆਂ, 19 ਜੁਲਾਈ (ਪ੍ਰੇਮੀ ਸੰਧਵਾਂ) - ਕਿਸਾਨ ਆਗੂ ਕਮਲਜੀਤ ਬੰਗਾ ਨੇ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਲਿਆਂਦੀ ਨਵੀਂ ਲੈਂਡ ਪੂਲਿੰਗ ਨੀਤੀ ਦੀ ਤਿੱਖੇ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਨੀਤੀ ਕਿਸਾਨ ਵਿਰੋਧੀ ਹੈ | ਕਿਉਂਕਿ ਪੁਰਾਣੀ ਲੈਂਡ ਪੂਿਲੰਗ ਨੀਤੀ ਕਿਸਾਨਾਂ ਨੂੰ ਫਾਇਦਾ ਦਿੰਦੀ ਸੀ | ਪਰ ਨਵੀਂ ਲੈਂਡ ਪੂਲਿੰਗ ਨੀਤੀ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਲਈ ਬਣਾਈ ਗਈ ਹੈ | ਉਨ੍ਹਾਂ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਪਿੰਡਾਂ ਦੇ ਲੋਕਾਂ ਦੀਆਂ ਜਾਇਦਾਦਾਂ ਨੂੰ ਲੈਂਡ ਪੂਲਿੰਗ ਨੀਤੀ ਤੋਂ ਬਾਹਰ ਰੱਖਿਆ ਜਾਵੇ | ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਜੇਕਰ ਇਹ ਨੀਤੀ ਸਰਕਾਰ ਨੇ ਤੁਰੰਤ ਵਾਪਸ ਨਾ ਲਈ ਤਾਂ ਲੋਕ ਪੰਜਾਬ ਸਰਕਾਰ ਵਿਰੁੱਧ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ | ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਮੌਕੇ ਸਾਬਕਾ ਬੈਂਕ ਮੈਨੇਜਰ ਲਖਪਤ ਰਾਏ, ਬਲਵਿੰਦਰ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਖੀਵੇਵਾਲ ਵਿਖੇ ਬੀਬੀ ਸ਼ਿੰਦੋ ਦੇਵੀ ਨੂੰ ਸਰਬ ਸੰਮਤੀ ਨਾਲ ਚੁਣਿਆ ਸਰਪੰਚ <br/> ਅਗਲੀ ਖ਼ਬਰ ਨਹੀਂ ਕਾਬੂ ਆ ਰਿਹਾ ਨਵਾਂਸ਼ਹਿਰ ਦਾ ਸੀਵਰੇਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।