ਬਲਾਚੌਰ, 19 ਜੁਲਾਈ (ਨਰੇਸ਼ ਧੌਲ) - ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਪਿੰਡ-ਪਿੰਡ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਦੇ ਤਹਿਤ ਇੱਕ ਵਿਸ਼ੇਸ਼ ਸਹਾਇਤਾ ਕੈਂਪ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਪਿੰਡ ਗਹੂੰਣ ਵਿਖੇ 22 ਜੁਲਾਈ ਦਿਨ ਮੰਗਲਵਾਰ ਨੂੰ ਲਗਾਇਆ ਜਾ ਰਿਹਾ ਹੈ | ਇਸ ਕੈਂਪ ਵਿੱਚ ਆਯੁਸ਼ਮਾਨ ਕਾਰਡ, ਕਿਸਾਨ ਸਨਮਾਨ ਨਿਧੀ ਯੋਜਨਾ, ਈ ਕਾਰਡ, ਪ੍ਰਧਾਨ ਮੰਤਰੀ ਵਿਸ਼ਵਕਰਮਾ ਯੋਜਨਾ, ਪ੍ਰਧਾਨ ਮੰਤਰੀ ਸੂਰਯਾ ਘਰ ਯੋਜਨਾ, ਟੂਲ ਕਿੱਟ ਆਦਿ ਦਾ ਲਾਭ ਉਠਾਉਣ ਲਈ ਸਹਾਇਤਾ ਕੀਤੀ ਜਾਵੇਗੀ ਅਤੇ ਕਾਰਡ ਵੀ ਮੌਕੇ 'ਤੇ ਹੀ ਬਣਾ ਕੇ ਦਿੱਤੇ ਜਾਣਗੇ | ਸਬੰਧਤ ਵਿਅਕਤੀ ਆਪਣਾ ਆਧਾਰ ਕਾਰਡ, ਪੈਨ ਕਾਰਡ, ਬੈਂਕ ਖਾਤੇ ਵਾਲੀ ਕਾਪੀ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਆਦਿ ਨਾਲ ਲੈ ਕੇ ਆਉਣ | ਜ਼ਿਲ੍ਹਾ ਪ੍ਰਧਾਨ ਲੱਕੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਦਾ ਵੱਧ ਤੋਂ ਵੱਧ ਲਾਹਾ ਪ੍ਰਾਪਤ ਕਰਨ |