19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਪਿੰਡ 'ਚ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਸਰਪੰਚ ਦਵਿੰਦਰ ਕੌਰ

ਅਜੀਤ ਡੈਸਕ 20-07-2025
ਕਾਠਗੜ੍ਹ, 19 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਯੁੱਧ ਨਸ਼ੇ ਵਿਰੁੱਧ' ਮੁਹਿੰਮ ਤਹਿਤ ਬਲਾਚੌਰ ਵਿਧਾਨ ਸਭਾ ਹਲਕੇ ਦੇ ਪਿੰਡ ਬਾਗੋਵਾਲ ਵਿਚ ਇੱਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਪਿੰਡ ਬਾਗੋਵਾਲ ਦੀ ਸਰਪੰਚ ਦਵਿੰਦਰ ਕੌਰ ਨੇ ਕਿਹਾ ਕਿ ਜਿੱਥੇ ਇੱਕ ਪਾਸੇ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਪੰਜਾਬ ਵਿਚੋਂ ਨਸ਼ਾ ਖ਼ਤਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਉੱਥੇ ਦੂਜੇ ਪਾਸੇ ਨਸ਼ਾ ਵੇਚਣ ਵਾਲਿਆਂ ਵੱਲੋਂ ਨਸ਼ੇ ਵੇਚ ਕੇ ਬਣਾਈਆਂ ਜਾਇਦਾਦਾਂ ਨੂੰ ਤਬਾਹ ਕੀਤਾ ਜਾ ਰਿਹਾ ਹੈ | ਇਸ ਮੌਕੇ ਬਾਗੋਵਾਲ ਦੀ ਪੰਚਾਇਤ ਨੇ ਪਿੰਡ ਵਾਸੀਆਂ ਨੂੰ ਸਹੁੰ ਚੁਕਾਈ ਕਿ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਜਾਂ ਸੇਵਨ ਕਰਦਾ ਫੜਿਆ ਜਾਂਦਾ ਹੈ ਤਾਂ ਪਿੰਡ ਦਾ ਕੋਈ ਵੀ ਵਿਅਕਤੀ ਉਸ ਦੀ ਜ਼ਮਾਨਤ ਨਹੀਂ ਦੇਵੇਗਾ | ਜੇਕਰ ਕੋਈ ਵੀ ਵਿਅਕਤੀ ਆਪਣੇ ਪਿੰਡ ਵਿੱਚ ਨਸ਼ਾ ਵੇਚਦਾ ਹੈ ਤਾਂ ਉਸ ਬਾਰੇ ਜਾਣਕਾਰੀ ਪਿੰਡ ਦੇ ਸਰਪੰਚ ਜਾਂ ਪੁਲਿਸ ਨੂੰ ਦਿੱਤੀ ਜਾਵੇ | ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ | ਇਸ ਮੌਕੇ ਸਰਪੰਚ ਦਵਿੰਦਰ ਕੌਰ ਨੇ ਪਿੰਡ ਵਾਸੀਆਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਸਰਪੰਚ ਦਵਿੰਦਰ ਕੌਰ, ਨਰੇਸ਼ ਕੁਮਾਰ, ਸਾਬਕਾ ਸਰਪੰਚ, ਬਲਰਾਮ, ਸੁਖਦੇਵ, ਨੰਬਰਦਾਰ ਹਰੀ ਰਾਮ ਭਗਤ ਅਤੇ ਹੋਰ ਪਿੰਡ ਵਾਸੀ ਮੌਜੂਦ ਸਨ |

ਪਿਛਲੀ ਖ਼ਬਰ ਰੁੱਖ ਲਗਾਓ ਧਰਤੀ ਬਚਾਓ ਮੁਹਿੰਮ ਤਹਿਤ ਹੁਣ ਤੱਕ ਲਗਾ ਚੁੱਕਿਆ ਹਜ਼ਾਰਾ ਰੁੱਖ ਇਹ ਮਨੁੱਖ <br/> ਅਗਲੀ ਖ਼ਬਰ ਸੋਹਣ ਲਾਲ ਭੂੰਬਲਾ ਬਾਗੋਵਾਲ ਨੂੰ ਹਜ਼ਾਰਾਂ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।