21-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-07-2025

ਸਿਹਤ ਵਿਭਾਗ ਨਵਜਾਤ ਬੱਚਿਆਂ ਦੀ ਮੌਤ ਦਰ ਘਟਾਉਣ ਲਈ ਵਚਨਬੱਧ-ਡਾ. ਸਿੰਘ <br/>

ਸਿਵਲ ਸਰਜਨ ਦਫਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਵਜਾਤ ਸ਼ਿਸ਼ੂ ਸੁਰੱਖਿਆ ਪ੍ਰੋਗਰਾਮ ਤਹਿਤ ਤਿੰਨ ਦਿਨਾਂ ਟ੍ਰੇਨਿੰਗ ਸਮੇਂ ਡਾ. ਹਰਪਿੰਦਰ ਸਿੰਘ ਤੇ ਸਮੂਹ ਸਿਹਤ ਕਰਮਚਾਰੀ | <br/> 20-07-2025
ਨਵਾਂਸ਼ਹਿਰ, 19 ਜੁਲਾਈ (ਦੀਦਾਰ ਸਿੰਘ ਸ਼ੇਤਰਾ)-ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਰਹਿਨੁਮਾਈ ਹੇਠ ਸਿਵਲ ਸਰਜਨ ਦਫਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਨਵਜਾਤ ਸ਼ਿਸ਼ੂ ਸੁਰੱਖਿਆ ਪ੍ਰੋਗਰਾਮ ਤਹਿਤ ਤਿੰਨ ਦਿਨਾਂ ਟ੍ਰੇਨਿੰਗ ਸਫਲਤਾਪੂਰਵਕ ਸਮਾਪਤ ਹੋ ਗਈ ਹੈ | ਇਸ ਟ੍ਰੇਨਿੰਗ ਦਾ ਉਦੇਸ਼ ਨਵਜਾਤ ਬੱਚਿਆਂ ਦੀ ਦੇਖਭਾਲ, ਉਨ੍ਹਾਂ ਦੀ ਸੁਰੱਖਿਆ ਅਤੇ ਜ਼ਿੰਦਗੀ ਬਚਾਉਣ ਵਾਲੀਆਂ ਤਕਨੀਕਾਂ ਬਾਰੇ ਸਟਾਫ ਨਰਸਾਂ ਨੂੰ ਸਿਖਲਾਈ ਦੇਣਾ ਸੀ | ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਨਵਜਾਤ ਬੱਚਿਆਂ ਦੀ ਮੌਤ ਦਰ ਘਟਾਉਣ ਲਈ ਵਚਨਬੱਧ ਹੈ | ਅਜਿਹੀਆਂ ਟ੍ਰੇਨਿੰਗਾਂ ਨਵਜਾਤ ਬੱਚਿਆਂ ਦੀ ਸਿਹਤ ਸੁਰੱਖਿਆ ਅਤੇ ਉਨ੍ਹਾਂ ਦੀ ਸਹੀ ਦੇਖਭਾਲ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਉਨ੍ਹਾਂ ਕਿਹਾ ਕਿ ਇਹ ਟ੍ਰੇਨਿੰਗ ਮਾਵਾਂ ਅਤੇ ਬੱਚਿਆਂ ਦੀ ਮੌਤ ਦਰ ਨੂੰ ਘਟਾਉਣ ਦੇ ਉਦੇਸ਼ ਨਾਲ ਲਾਹੇਵੰਦ ਸਾਬਤ ਹੋਵੇਗੀ | ਟ੍ਰੇਨਿੰਗ ਦੇ ਆਖ਼ਰੀ ਦਿਨ ਡਾ. ਹਰਪਿੰਦਰ ਸਿੰਘ ਨੇ ਸਮੂਹ ਸਿਹਤ ਕਰਮਚਾਰੀਆਂ ਨੂੰ ਜ਼ਿਲ੍ਹਾ ਹਸਪਤਾਲ ਨਵਾਂਸ਼ਹਿਰ ਦੀ ਵਿਜਟ ਕਰਵਾ ਕੇ ਨਵਜਾਤ ਬੱਚਿਆਂ ਦੇ ਜਨਮ ਤੋਂ ਬਾਅਦ ਤੁਰੰਤ ਦਿੱਤੀ ਜਾਣ ਵਾਲੀ ਸਿਹਤ ਸੇਵਾ, ਰੀਸਸਟੀਟੇਸ਼ਨ ਬਾਰੇ ਦੱਸਿਆ | ਇਸ ਮੌਕੇ ਜ਼ਿਲ੍ਹਾ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਦਲਜੀਤ ਸਿੰਘ ਮੌਜੂਦ ਸਨ |

ਪਿਛਲੀ ਖ਼ਬਰ ਸਾਵਣ ਮਹੀਨੇ ਦੀ ਸੰਗਰਾਂਦ 'ਤੇ ਮਾਹਲ-ਪੂੜੇ ਦੇ ਲੰਗਰ ਲਗਾਏ <br/> ਅਗਲੀ ਖ਼ਬਰ ਸੀ.ਪੀ.ਆਈ. ਅਹੁਦੇਦਾਰਾਂ ਵਲੋਂ ਬਲਾਚੌਰ ਵਿਖੇ ਅਹਿਮ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।