18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

'ਆਪ' ਸਰਕਾਰ ਦੀਆਂ ਭਲਾਈ ਸਕੀਮਾਂ ਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਕੀਤਾ ਜਾਗਰੂਕ <br/>

ਅਜੀਤ ਡੈਸਕ 21-07-2025
ਕਾਠਗੜ੍ਹ, 20 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਜਿੱਥੇ ਪੰਜਾਬ 'ਚ ਕੀਤੇ ਗਏ ਵਾਅਦੇ ਮੁਤਾਬਿਕ ਲੋਕ ਭਲਾਈ ਸਕੀਮਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਗਿਆ ਹੈ, ਉੱਥੇ ਹੀ ਉਸੇ ਲੜੀ ਤਹਿਤ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਚਲਦਿਆਂ ਨਸ਼ਾ ਤਸਕਰਾਂ ਦਾ ਲੱਕ ਤੋੜਿਆ ਜਾ ਰਿਹਾ ਹੈ ਤੇ ਪੰਜਾਬ ਦੀ ਜਵਾਨੀ ਨੂੰ ਖੇਡਾਂ ਤੇ ਸਮਾਜ ਸੁਧਾਰਕ ਕੰਮਾਂ ਵੱਲ ਪ੍ਰੇਰਿਤ ਕਰਨ ਲਈ ਮਿਸਾਲੀ ਕਦਮ ਉਠਾਏ ਜਾ ਰਹੇ ਹਨ | ਪ੍ਰੈੱਸ ਨਾਲ ਗੱਲਬਾਤ ਕਰਦਿਆਂ ਆਪ ਸਰਕਾਰ ਦੀਆਂ ਇਨ੍ਹਾਂ ਪ੍ਰਾਪਤੀਆਂ ਸੰਬੰਧੀ ਨਸ਼ਾ ਛੁਡਾਊ ਟੀਮ ਦੇ ਕੋਆਰਡੀਨੇਟਰ ਬਲਦੇਵ ਰਾਜ ਅਤੇ ਬਲਾਕ ਬਲਾਚੌਰ ਦੇ ਪ੍ਰਧਾਨ ਜਸਵੀਰ ਸਿੰਘ ਘੁੰਮਣ ਨੇ ਦੱਸਿਆ ਕਿ ਉਨ੍ਹਾਂ ਵਲੋਂ ਹੁਣ ਤੱਕ ਪੰਜ-ਛੇ ਪਿੰਡਾਂ 'ਚ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਹਨ, ਉੱਥੇ ਹੀ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਸਰਕਾਰ ਵਲੋਂ ਲੋਕ ਹਿੱਤ ਵਿੱਚ ਚਲਾਈਆਂ ਗਈਆਂ ਭਲਾਈ ਸਕੀਮਾਂ ਪ੍ਰਤੀ ਜਾਗਰੂਕ ਕੀਤਾ |

ਪਿਛਲੀ ਖ਼ਬਰ ਬੱਚਿਆਂ ਕੋਲੋਂ ਭੀਖ ਮੰਗਵਾਉਣ ਵਾਲਿਆਂ 'ਤੇ ਕਾਰਵਾਈ ਸ਼ਲਾਘਾਯੋਗ ਕਦਮ-ਦਿਓਲ ਅਗਲੀ ਖ਼ਬਰ ਪੇਪਰ ਮਿੱਲ ਦੀ ਮੈਨੇਜਮੈਂਟ ਫੈਕਟਰੀ 'ਚ ਗੈਰ-ਕਾਨੂੰਨੀ ਤੌਰ 'ਤੇ ਕੰਮ ਕਰਨਾ ਤੁਰੰਤ ਬੰਦ ਕਰੇ-ਸੁਖਦੇਵ, ਯਾਦਵ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।