18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਭੀਖ ਮੰਗਣ ਵਾਲੇ ਤਿੰਨ ਬੱਚੇ ਕੀਤੇ ਰੈਸਕਿਊ ਪ੍ਰੋਜੈਕਟ ਜੀਵਨਜੋਤ ਤਹਿਤ ਬਾਲ ਸੁਰੱਖਿਆ ਟੀਮ ਵਲੋਂ ਵਿਸ਼ੇਸ਼ ਚੈਕਿੰਗ <br/>

ਬਲਾਚੌਰ ਵਿਖੇ ਚੈਕਿੰਗ ਦੌਰਾਨ ਬੱਚਿਆਂ ਨੂੰ ਰੈਸਕਿਓ ਕਰਦੇ ਹੋਏ ਅਧਿਕਾਰੀ | <br/> 21-07-2025
ਬਲਾਚੌਰ, 20 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)-ਜ਼ਿਲ੍ਹੇ 'ਚ ਬਾਲ ਭਿੱਖਿਆ ਨੂੰ ਰੋਕਣ ਲਈ ਚਲਾਈ ਮੁਹਿੰਮ ਤਹਿਤ ਬਾਲ ਭਿੱਖਿਆ 'ਚ ਲੱਗੇ ਤਿੰਨ ਬੱਚਿਆਂ ਨੂੰ ਰੈਸਕਿਊ ਕੀਤਾ ਗਿਆ | ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਜ਼ਿਲ੍ਹਾ ਦਫ਼ਤਰ ਦੀ ਟੀਮ ਵਲੋਂ ਬਲਾਕ ਬਲਾਚੌਰ 'ਚ ਭੱਦੀ ਰੋਡ, ਬੱਸ ਸਟੈਂਡ, ਮੇਨ ਚੌਕ, ਗਹੰੂਣ ਰੋਡ 'ਤੇ ਚੈਕਿੰਗ ਦੌਰਾਨ ਤਿੰਨ ਬੱਚਿਆਂ ਨੂੰ ਰੈਸਕਿਓ ਕੀਤਾ ਗਿਆ | ਜਿਨ੍ਹਾਂ ਨੂੰ ਅਗਲੇਰੇ ਹੁਕਮਾਂ ਲਈ ਬਾਲ ਭਲਾਈ ਕਮੇਟੀ ਕੋਲ ਪੇਸ਼ ਕੀਤਾ ਗਿਆ ਹੈ | ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਵਲੋਂ ਬੱਚਿਆਂ ਦੀ ਸੋਸ਼ਲ ਇਨਵੈੱਸਟੀਗੇਸ਼ਨ ਸ਼ੁਰੂ ਕੀਤੀ ਜਾ ਚੁੱਕੀ ਹੈ ਤਾਂ ਜੋ ਬੱਚਿਆਂ ਨੂੰ ਉਮਰ ਅਨੁਸਾਰ ਸਕੂਲ ਵਿਚ ਦਾਖਲ ਕਰਵਾਇਆ ਜਾ ਸਕੇ | ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜਗਰੂਪ ਸਿੰਘ ਨੇ ਦੱਸਿਆ ਕਿ ਭੀਖ ਮੰਗਣ ਵਾਲੇ ਬੱਚਿਆਂ ਅਤੇ ਉਨ੍ਹਾਂ ਨਾਲ ਮਿਲਣ ਵਾਲੇ ਵਿਅਕਤੀਆਂ ਦਾ ਡੀ.ਐਨ.ਏ ਟੈੱਸਟ ਵੀ ਕਰਵਾਇਆ ਜਾਵੇਗਾ | ਇਸ ਦੇ ਨਾਲ ਹੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਜੂਵੇਨਾਈਲ ਜਸਟਿਸ ਐਕਟ ਅਨੁਸਾਰ ਕਾਰਵਾਈ ਕੀਤੀ ਜਾਵੇਗੀ |

ਪਿਛਲੀ ਖ਼ਬਰ ਨਾਜਾਇਜ਼ ਸ਼ਰਾਬ ਦੀਆਂ 24 ਬੋਤਲਾਂ ਸਮੇਤ ਕਥਿਤ ਦੋਸ਼ੀ ਕਾਬੂ <br/> ਅਗਲੀ ਖ਼ਬਰ ਤਿੰਨ ਮਹੀਨੇ ਤੋਂ ਪੁੱਟੀ ਗਲੀ ਨੂੰ ਪਹਿਲ ਦੇ ਆਧਾਰ 'ਤੇ ਬਣਾਇਆ ਜਾਵੇ-ਸਰਪੰਚ ਹਰਭਜਨ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।