18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਜ਼ਿਲ੍ਹਾ ਪੱਧਰੀ ਸਾਲਾਨਾ ਕੀਰਤਨ ਦਰਬਾਰ ਕਰਵਾਉਣ ਸੰਬੰਧੀ ਮੀਟਿੰਗ <br/>

ਗੁਰਦੁਆਰਾ ਮੰਜੀ ਸਾਹਿਬ ਨਵਾਂਸ਼ਹਿਰ ਵਿਖੇ ਕੀਰਤਨ ਦਰਬਾਰ ਦੀਆਂ ਤਿਆਰੀਆਂ ਸੰਬੰਧੀ ਹੋਈ ਮੀਟਿੰਗ 'ਚ ਭਾਗ ਲੈਣ ਉਪਰੰਤ ਸਮੂਹ ਧਾਰਮਿਕ ਅਤੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਾਇੰਦੇ | <br/> 21-07-2025
ਨਵਾਂਸ਼ਹਿਰ, 20 ਜੁਲਾਈ (ਜਸਬੀਰ ਸਿੰਘ ਨੂਰਪੁਰ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 7ਵਾਂ ਮਹਾਨ ਕੀਰਤਨ ਦਰਬਾਰ ਕਰਵਾਉਣ ਦੀਆਂ ਤਿਆਰੀਆਂ ਅਰੰਭ ਕਰਨ ਸੰਬੰਧੀ ਇਕ ਭਰਵੀਂ ਮੀਟਿੰਗ ਗੁਰਦੁਆਰਾ ਮੰਜੀ ਸਾਹਿਬ ਨਵਾਂਸ਼ਹਿਰ ਵਿਖੇ ਹੋਈ | ਜਿਸ 'ਚ ਕਰੀਬ ਦੋ ਸੌ ਤੋਂ ਵੱਧ ਨੁਮਾਇੰਦਿਆਂ ਨੇ ਭਾਗ ਲਿਆ | ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਅਤੇ ਜਨਰਲ ਸਕੱਤਰ ਜਗਜੀਤ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਲਏ ਗਏ ਫ਼ੈਸਲਿਆਂ ਮੁਤਾਬਿਕ ਇਸ ਸਾਲ ਦੇ ਤਿੰਨ ਰੋਜ਼ਾ ਕੀਰਤਨ ਦਰਬਾਰ ਮਿਤੀ 25, 26 ਅਤੇ 27 ਅਕਤੂਬਰ ਨੂੰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੀ ਗਰਾਊਾਡ ਵਿਖੇ ਕਰਵਾਏ ਜਾਣਗੇ | ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਅਤੇ ਪ੍ਰਸਿੱਧ ਕਥਾਵਾਚਕ ਹਾਜ਼ਰੀ ਭਰਨਗੇ | ਉਨ੍ਹਾਂ ਦੱਸਿਆ ਕਿ ਇਸ ਵਾਰ ਦੇ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਨਾਲ-ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਵੀ ਸਮਰਪਿਤ ਕੀਤੇ ਜਾਣਗੇ | ਮਹਾਨ ਕੀਰਤਨ ਦਰਬਾਰ ਨੂੰ ਸਮਰਪਿਤ ਸਮੂਹ ਇਲਾਕੇ ਦੀਆਂ ਸੰਗਤਾਂ ਤੱਕ ਪਹੁੰਚ ਕਰਨ ਲਈ ਪਿਛਲੇ ਸਾਲਾਂ ਦੀ ਤਰਾਂ ਇਸ ਵਾਰ ਵੀ 25 ਗੁਰਮਤਿ ਸਮਾਗਮ ਜ਼ਿਲ੍ਹਾ ਸ਼ਹੀਦ ਭਗਤ ਨਗਰ, ਹੁਸ਼ਿਆਰਪੁਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਅਲੱਗ-ਅਲੱਗ ਪਿੰਡਾਂ ਅਤੇ ਸ਼ਹਿਰਾਂ ਵਿਖੇ ਕਰਵਾਏ ਜਾਣਗੇ | ਮੀਟਿੰਗ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਕਰਵਾਏ ਜਾਣ ਵਾਲੇ ਮੁੱਖ ਸਮਾਗਮ ਦੀ ਸਰਪ੍ਰਸਤੀ ਸੁਸਾਇਟੀ ਦੇ ਮੁੱਖ ਸਰਪ੍ਰਸਤ ਭਾਈ ਸਰਬਜੀਤ ਸਿੰਘ ਅਤੇ ਬਾਹਰ ਵਾਲੇ 25 ਗੁਰਮਤਿ ਸਮਾਗਮਾਂ ਦੀ ਸਰਪ੍ਰਸਤੀ ਇਲਾਕੇ ਦੀ ਧਾਰਮਿਕ ਅਤੇ ਸਮਾਜ ਸੇਵੀ ਸ਼ਖ਼ਸੀਅਤ ਬਰਜਿੰਦਰ ਸਿੰਘ ਹੁਸੈਨਪੁਰ ਨੂੰ ਸੌਂਪਣ ਦਾ ਫ਼ੈਸਲਾ ਲਿਆ ਗਿਆ | ਮੀਟਿੰਗ 'ਚ ਸ਼ਾਮਿਲ ਗੁਰਦੁਆਰਾ ਮੰਜੀ ਸਾਹਿਬ ਦੇ ਜਥੇਦਾਰ ਬਾਬਾ ਨਰੰਗ ਸਿੰਘ ਵਲੋਂ ਇਨ੍ਹਾਂ ਸਮਾਗਮਾਂ ਲਈ ਸਹਿਯੋਗ ਦਾ ਭਰੋਸਾ ਦਿਵਾਇਆ ਗਿਆ | ਮੀਟਿੰਗ ਨੂੰ ਸੰਬੋਧਨ ਕਰਨ ਵਾਲਿਆਂ ਵਿਚ ਸੁਸਾਇਟੀ ਦੇ ਮੁੱਖ ਸਲਾਹਕਾਰ ਅਤੇ ਮਾਰਗ ਦਰਸ਼ਕ ਤਰਲੋਚਨ ਸਿੰਘ ਦੁਪਾਲਪੁਰ ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮਾਜ ਸੇਵੀ ਸ਼ਖ਼ਸੀਅਤ ਸਤਨਾਮ ਸਿੰਘ ਲਾਦੀਆਂ, ਰੇਸ਼ਮ ਸਿੰਘ, ਦਿਲਬਾਗ ਸਿੰਘ ਰਾਹੋਂ, ਗੁਰਮੁਖ ਸਿੰਘ ਜੇ.ਈ ਲੰਗੜੋਆ, ਸੀਨੀਅਰ ਐਡਵੋਕੇਟ ਮਦਨ ਗੋਪਾਲ, ਤਰਲੋਚਨ ਸਿੰਘ ਖਟਕੜ ਕਲਾਂ, ਤਰਲੋਕ ਸਿੰਘ ਪ੍ਰਧਾਨ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਗੜ੍ਹਸ਼ੰਕਰ, ਸੁਖਵਿੰਦਰ ਸਿੰਘ ਗੋਬਿੰਦਪੁਰ, ਗੋਪਾਲ ਸਿੰਘ ਰੱਕੜ ਢਾਹਾਂ ਅਤੇ ਸੁਖਵਿੰਦਰ ਸਿੰਘ ਚੱਕਦਾਨਾ ਵੀ ਸ਼ਾਮਿਲ ਸਨ | ਅੰਤ 'ਚ ਗਿਆਨੀ ਸਰਬਜੀਤ ਸਿੰਘ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੀਟਿੰਗ 'ਚ ਜਸਵੀਰ ਸਿੰਘ ਢਿੱਲੋਂ ਮਾਛੀਵਾੜਾ, ਸੁਸਾਇਟੀ ਦੇ ਬੰਗਾ ਇੰਚਾਰਜ ਕੁਲਜਿੰਦਰਜੀਤ ਸਿੰਘ ਸੋਢੀ, ਤਰਨਜੀਤ ਸਿੰਘ ਥਾਂਦੀ ਦੌਲਤਪੁਰ, ਭਾਈ ਜੋਗਾ ਸਿੰਘ ਢਾਹਾਂ, ਸੁਖਵੰਤ ਸਿੰਘ ਚੀਮਾ, ਸੁਸਾਇਟੀ
(ਬਾਕੀ ਸਫ਼ਾ 6 'ਤੇ)

ਪਿਛਲੀ ਖ਼ਬਰ 'ਆਪ' ਸਰਕਾਰ ਸਮੇਂ ਹੋ ਰਿਹਾ ਸ਼ਹੀਦਾਂ ਦਾ ਅਪਮਾਨ-ਮੰਗੂਪੁਰ <br/> ਅਗਲੀ ਖ਼ਬਰ ਨਵਾਂਸ਼ਹਿਰ ਮੁੱਖ ਮਾਰਗ 'ਤੇ ਦੋ ਕਾਰਾਂ ਦੀ ਹੋਈ ਜ਼ਬਰਦਸਤ ਟੱਕਰ ਜਾਨ ਨੁਕਸਾਨ ਤੋਂ ਬਚਾਅ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।