ਨਵਾਂਸ਼ਹਿਰ, 20 ਜੁਲਾਈ (ਜਸਬੀਰ ਸਿੰਘ ਨੂਰਪੁਰ) -ਵਾਤਾਵਰਣ ਸੰਭਾਲ ਸੁਸਾਇਟੀ ਵਲੋਂ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਬਾਰਾਦਰੀ ਪਾਰਕ ਵਿਖੇ ਵੱਖ-ਵੱਖ ਕਿਸਮਾਂ ਦੇ 11 ਬੂਟੇ ਲਗਾਏ ਗਏ | ਇਸ ਮੌਕੇ 'ਤੇ ਸੁਸਾਇਟੀ ਦੇ ਚੇਅਰਮੈਨ ਰਾਜਨ ਅਰੋੜਾ ਨੇ ਕਿਹਾ ਕਿ ਸਾਡੀ ਸੁਸਾਇਟੀ ਪਿਛਲੇ 22 ਸਾਲਾਂ ਤੋਂ ਲੋਕ ਅਤੇ ਸਮਾਜ ਭਲਾਈ ਦੇ ਕੰਮ ਕਰਦੀ ਆ ਰਹੀ ਹੈ | ਸੁਸਾਇਟੀ ਦੇ ਵਾਈਸ ਪ੍ਰਧਾਨ ਤਰਸੇਮ ਲਾਲ ਨੇ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਅਤੇ ਪੀਣ ਵਾਲੇ ਪਾਣੀ ਨੂੰ ਬਚਾਉਣ ਲਈ ਸੁਸਾਇਟੀ ਮੈਂਬਰਾਂ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਆਮ ਪਬਲਿਕ ਨੂੰ ਜਾਗਰੂਕ ਕਰਕੇ ਇਲਾਕਾ ਵਾਸੀਆਂ ਦੇ ਸਹਿਯੋਗ ਨਾਲ ਹੁਣ ਤੱਕ 52000 ਤੋਂ ਵੱਧ ਬੂਟੇ ਵੱਖ-ਵੱਖ ਥਾਂਵਾਂ, ਸਕੂਲਾਂ, ਕਾਲਜਾਂ, ਹਸਪਤਾਲਾਂ, ਸੜਕਾਂ, ਪਾਰਕਾਂ, ਨਹਿਰਾਂ, ਗੁਰਦੁਆਰਿਆਂ, ਮੰਦਰਾਂ ਅਤੇ ਹੋਰ ਧਾਰਮਿਕ ਸਥਾਨਾਂ ਦੀ ਜਗ੍ਹਾ 'ਤੇ ਲਗਾਏ ਜਾ ਚੁੱਕੇ ਹਨ | ਇਸ ਮੌਕੇ 'ਤੇ ਸੁਸਾਇਟੀ ਦੇ ਚੇਅਰਮੈਨ ਰਾਜਨ ਅਰੋੜਾ, ਪ੍ਰਧਾਨ ਜਸਵੰਤ ਸਿੰਘ ਭੱਟੀ, ਵਾਈਸ ਪ੍ਰਧਾਨ ਤਰਸੇਮ ਲਾਲ, ਕੈਸ਼ੀਅਰ ਕੁਲਦੀਪ ਕੁਮਾਰ, ਅਰੁਣ ਬਾਲੀ, ਧਰਮਪਾਲ ਬਾਲੀ, ਸਤਪਾਲ ਸ਼ਰਮਾ ਆਦਿ ਮੌਜੂਦ ਸਨ |