18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਗੁਰੂ ਨਾਨਕ ਮਿਸ਼ਨ ਹਸਪਤਾਲ ਵਲੋਂ ਬਖਲੌਰ ਵਿਖੇ ਮੈਡੀਕਲ ਕੈਂਪ <br/>

ਮੈਡੀਕਲ ਕੈਂਪ ਦੀ ਸ਼ੁਰੂਆਤ ਕਰਵਾ ਰਹੇ ਡਾ. ਰਜੀਵ ਮੈਣੀ ਦੀ ਪੂਰੀ ਟੀਮ | <br/> 21-07-2025
ਉੜਾਪੜ/ਲਸਾੜਾ, 20 ਜੁਲਾਈ (ਲਖਵੀਰ ਸਿੰਘ ਖੁਰਦ) - ਗੁਰੂ ਨਾਨਕ ਮਿਸ਼ਨ ਹਸਪਤਾਲ ਉੜਾਪੜ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਪਿੰਡ ਬਖਲੌਰ ਦੇ ਸ਼ਿਵ ਮੰਦਰ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ | ਇਸ ਕੈਂਪ 'ਚ ਡਾ. ਰਜੀਵ ਮੈਣੀ ਅਤੇ ਉਹਨਾਂ ਦੀ ਪੂਰੀ ਟੀਮ ਵਲੋਂ ਮਰੀਜ਼ਾਂ ਦਾ ਚੈੱਕ ਕਰਕੇ ਉਹਨਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ | ਲੋੜਵੰਦ ਮਰੀਜ਼ਾਂ ਦੀ ਸ਼ੂਗਰ, ਈ.ਸੀ.ਜੀ, ਬੀ.ਪੀ ਦੇ ਟੈਸਟ ਵੀ ਮੁਫ਼ਤ ਕੀਤੇ ਗਏ | ਕੈਂਪ 'ਚ 100 ਤੋਂ ਵੱਧ ਮਰੀਜ਼ਾਂ ਨੇ ਆਪਣੀ ਜਾਂਚ ਕਰਵਾਈ | ਕੈਂਪ ਬਾਰੇ ਗੱਲਬਾਤ ਕਰਦਿਆਂ ਸਰਪੰਚ ਭੁਪਿੰਦਰ ਸਿੰਘ ਨੇ ਕਿਹਾ ਕਿ ਹਸਪਤਾਲ ਇਲਾਕਾ ਵਾਸੀਆਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਲਈ ਪੂਰੀ ਤਰਾਂ ਯਤਨਸ਼ੀਲ ਹੈ | ਸਰਪੰਚ ਪੁੰਨੂ ਵਲੋਂ ਸਾਰੇ ਕਮੇਟੀ ਮੈਂਬਰਾਂ ਦਾ ਇਸ ਕੈਂਪ 'ਚ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਮਹਿੰਗਾ ਸਿੰਘ, ਐਡਵੋਕੇਟ ਦਲਜੀਤ ਸਿੰਘ, ਚਰਨ ਸਿੰਘ, ਗੁਰਮੇਲ ਸਿੰਘ, ਤਰਲੋਕ ਸਿੰਘ, ਜਸਵੰਤ ਸਿੰਘ, ਸਹਿਬਜੀਤ ਸਿੰਘ, ਮਨੋਹਰ ਬੱਬੀ, ਡਾ. ਰਕੇਸ਼ ਕੁਮਾਰ, ਕੁਲਦੀਪ ਸਿੰਘ ਸੈਣੀ, ਪ੍ਰੋ. ਨਵਦੀਪ ਸਿੰਘ, ਦਰਸ਼ਨ ਸਿੰਘ ਪੰਚ, ਤਰਨਜੀਤ ਸਿੰਘ, ਨਰਿੰਦਰਪਾਲ ਸਿੰਘ ਭਗਤ, ਦਰਸ਼ਨ ਸਿੰਘ, ਅਮਰੀਕ ਸਿੰਘ, ਅਸ਼ਵਨੀ ਕੁਮਾਰ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਸਵ: ਕਰਮ ਚੰਦ ਪੱਲੀ ਉੱਚੀ ਨਮਿਤ ਪਰਿਵਾਰ ਵਲੋਂ ਮੇਲ ਤੇ ਮਿਲਾਪ ਰਸਮ ਕਿਰਿਆ <br/> ਅਗਲੀ ਖ਼ਬਰ ਸਾਉਣੀ ਦੀਆਂ ਫ਼ਸਲਾਂ ਸੰਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।