ਉਸਮਾਨਪੁਰ, 20 ਜੁਲਾਈ (ਮਝੂਰ, ਹਰਮਿੰਦਰ ਸਿੰਘ ਪਿੰਟੂ)- ਉੱਘੇ ਦਾਨੀ ਸੱਜਣ ਅਤੇ ਸਮਾਜ ਸੇਵਕ ਪਰਵਿੰਦਰ ਪਾਲ ਸਿੰਘ ਰਠੌਰ ਯੂ.ਐਸ.ਏ. ਨੂੰ ਵਿਸ਼ਵ ਸਿੱਖ ਰਾਜਪੂਤ ਭਾਈਚਾਰਾ ਯੂ.ਐਸ.ਏ. ਦਾ ਪ੍ਰਧਾਨ ਬਣਨ 'ਤੇ ਇਲਾਕੇ ਅੰਦਰ ਖੁਸ਼ੀ ਦੀ ਲਹਿਰ ਦੌੜ ਗਈ ਹੈ | ਉਨ੍ਹਾਂ ਦੀ ਇਸ ਨਿਯੁਕਤੀ 'ਤੇ ਸੁਖਵਿੰਦਰ ਸਿੰਘ ਮਿੰਟੂ ਐਨ.ਆਰ.ਆਈ ਨੰਬਰਦਾਰ, ਰਜਿੰਦਰ ਸਿੰਘ ਰਠੌਰ ਸਾਬਕਾ ਸਰਪੰਚ, ਤਜਿੰਦਰ ਸਿੰਘ ਰਠੌਰ, ਰਵਿੰਦਰ ਸਿੰਘ, ਸੁੱਚਾ ਸਿੰਘ, ਮਨਜੀਤ ਸਿੰਘ, ਜਸਵੰਤ ਸਿੰਘ, ਸੁਰਿੰਦਰ ਸਿੰਘ, ਭਜਨ ਸਿੰਘ, ਇੰਦਰਜੀਤ ਸਿੰਘ, ਡਾ: ਜਸਪਾਲ ਸਿੰਘ, ਗੁਰਨਾਮ ਸਿੰਘ ਜੇ.ਈ, ਮੱਖਣ ਸਿੰਘ ਫੌਜੀ, ਮਨਵਿੰਦਰ ਸਿੰਘ ਮਨੀ, ਜੋਬਨ ਸਿੰਘ, ਰਿੱਕੀ ਸਿੰਘ, ਸਤਨਾਮ ਸਿੰਘ ਆਦਿ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ | ਉਕਤ ਪਤਵੰਤਿਆਂ ਨੇ ਕਿਹਾ ਕਿ ਪਰਵਿੰਦਰ ਪਾਲ ਸਿੰਘ ਰਠੌਰ ਦਾ ਵਿਸ਼ਵ ਸਿੱਖ ਰਾਜਪੂਤ ਭਾਈਚਾਰਾ ਯੂ.ਐਸ.ਏ ਦਾ ਪ੍ਰਧਾਨ ਬਣਨਾ ਇਲਾਕੇ ਲਈ ਮਾਣ ਵਾਲੀ ਗੱਲ ਹੈ |