18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਸ੍ਰੀ ਅਨੰਦਪੁਰ ਸਾਹਿਬ ਸੜਕ ਲਈ ਨਕਦ ਰਾਸ਼ੀ ਕੀਤੀ ਭੇਟ <br/>

ਅਜੀਤ ਡੈਸਕ 21-07-2025
ਮਜਾਰੀ/ਸਾਹਿਬਾ, 20 ਜੁਲਾਈ (ਨਿਰਮਲਜੀਤ ਸਿੰਘ ਚਾਹਲ)-ਗੜ੍ਹਸ਼ੰਕਰ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਣ ਵਾਲੇ ਸ੍ਰੀ ਗੁਰੂ ਤੇਗ਼ ਬਹਾਦਰ ਮਾਰਗ, ਜਿਸ ਦੀ ਮੁਰੰਮਤ ਕਰਨ ਦਾ ਕੰਮ ਸੰਤ ਬਾਬਾ ਸਤਨਾਮ ਸਿੰਘ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ੁਰੂ ਕੀਤਾ ਹੋਇਆ ਹੈ | ਉਸ ਮਾਰਗ 'ਚ ਹਿੱਸਾ ਪਾਉਂਦੇ ਹੋਏ ਪਿੰਡ ਗੁਲਪੁਰ ਦੀ ਸਮੂਹ ਸੰਗਤ, ਗੁਰਦੁਆਰਾ ਸਿੰਘ ਸਭਾ ਅਤੇ ਗੁਰਦੁਆਰਾ ਬਾਬਾ ਜਵਾਹਰ ਸਿੰਘ ਦੀਆਂ ਪ੍ਰਬੰਧਕ ਕਮੇਟੀ ਵਲੋਂ 1 ਲੱਖ 11 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਸੰਤ ਬਾਬਾ ਸਤਨਾਮ ਸਿੰਘ ਨੂੰ ਆਪਣੇ ਪਿੰਡ ਗੁਲਪੁਰ ਵਿਖੇ ਬੁਲਾ ਕੇ ਭੇਟ ਕੀਤੀ ਗਈ | ਇਸ ਮੌਕੇ ਕਿਸਾਨ ਆਗੂ ਜਸਵੰਤ ਸਿੰਘ ਭੱਠਲ ਨੇ ਕਿਹਾ ਕਿ ਅੱਜ ਤੱਕ ਦੀਆਂ ਸਰਕਾਰਾਂ ਨੇ ਇਸ ਮਾਰਗ ਨੂੰ ਠੀਕ ਕਰਨ ਵਾਸਤੇ ਕੋਈ ਉਪਰਾਲਾ ਨਹੀਂ ਕੀਤਾ | ਇਸ ਮੌਕੇ ਸੁਖਦੇਵ ਸਿੰਘ ਥਾਣੇਦਾਰ, ਸਰਪੰਚ ਕਸ਼ਮੀਰ ਸਿੰਘ ਖ਼ਾਲਸਾ, ਰਾਜਵਿੰਦਰ ਸਿੰਘ ਗੁੱਲਪੁਰ, ਸੂਬੇਦਾਰ ਕਸ਼ਮੀਰ ਸਿੰਘ, ਝਲਮਣ ਸਿੰਘ, ਕੈਪਟਨ ਅਮਰਜੀਤ ਸਿੰਘ, ਦਵਿੰਦਰ ਸਿੰਘ, ਜਗਰੂਪ ਸਿੰਘ, ਸੁਰਜੀਤ ਸਿੰਘ ਛੋਕਰ, ਜੋਗਾ ਸਿੰਘ, ਕੈਪਟਨ ਗੁਰਮੁਖ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਇੰਟਰ-ਹਾਊਸ ਕੁਇਜ਼ ਮੁਕਾਬਲੇ ਕਰਵਾਏ <br/> ਅਗਲੀ ਖ਼ਬਰ ਆਜ਼ਾਦ ਹਿੰਦ ਫ਼ੌਜ ਦੇ ਵਾਰਿਸਾਂ ਦਾ ਦੌਲਤਪੁਰ ਵਿਖੇ ਹੋਇਆ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।