18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਅਮਰਦੀਪ ਕਾਲਜ ਦਾ ਐੱਮ.ਬੀ.ਏ. ਦਾ ਨਤੀਜਾ ਰਿਹਾ ਸ਼ਾਨਦਾਰ <br/>

ਅਜੀਤ ਡੈਸਕ 21-07-2025
ਮੁਕੰਦਪੁਰ, 20 ਜੁਲਾਈ (ਅਮਰੀਕ ਸਿੰਘ ਢੀਂਡਸਾ) - ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐਲਾਨੇ ਗਏ ਐੱਮ.ਬੀ.ਏ. (ਪੰਜ ਸਾਲਾ ਪ੍ਰੋਗਰਾਮ) ਦੇ ਸਮੈਸਟਰ ਚੌਥਾ ਜਮਾਤ ਦੇ ਨਤੀਜਿਆਂ 'ਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ ਮੁਕੰਦਪੁਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪਿ੍ੰਸੀਪਲ ਮਨਜੀਤ ਸਿੰਘ ਨੇ ਦੱਸਿਆ ਕਿ ਕਾਲਜ ਵਿਦਿਆਰਥਣ ਹਰਦੇਵ ਕੌਰ ਸਪੁੱਤਰੀ ਹਰਵਿੰਦਰ ਸਿੰਘ ਵਾਸੀ ਪਿੰਡ ਮੋਰੋਂ ਨੇ 86.8 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ 'ਚੋਂ ਪਹਿਲਾ ਸਥਾਨ ਹਾਸਲ ਕੀਤਾ | ਵਿਦਿਆਰਥਣ ਅੰਜਲੀ ਦਾਦਰਾ ਸਪੁੱਤਰੀ ਲੇਖ ਰਾਜ, ਵਾਸੀ ਪਿੰਡ ਲਿੱਦੜ ਕਲਾਂ ਨੇ 82.8 ਫੀਸਦੀ ਅੰਕ ਪ੍ਰਾਪਤ ਕਰਕੇ ਜਮਾਤ 'ਚੋਂ ਦੂਸਰਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਵਿਦਿਆਰਥਣ ਅਨਮੋਲ ਸਪੁੱਤਰੀ ਜਤਿੰਦਰ ਕੁਮਾਰ ਵਾਸੀ ਮੰਡੀ ਨੇ 80 ਫੀਸਦੀ ਅੰਕ ਹਾਸਲ ਕਰਕੇ ਜਮਾਤ 'ਚੋਂ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਕਾਲਜ ਪਿ੍ੰਸੀਪਲ ਨੇ ਦੱਸਿਆ ਕਿ ਇਹ ਕਾਲਜ ਇਲਾਕੇ 'ਚ ਇਕੋ-ਇੱਕ ਕਾਲਜ ਹੈ ਜਿੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਐੱਮ.ਬੀ.ਏ. (ਪੰਜ ਸਾਲਾ ਪ੍ਰੋਗਰਾਮ) ਕੋਰਸ ਕਰਵਾਇਆ ਜਾਂਦਾ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਵਿਦਿਆਰਥਣ ਹਰਦੇਵ ਕੌਰ ਨੂੰ ਉਸ ਦੀਆਂ ਲਗਾਤਾਰ ਸ਼ਾਨਦਾਰ ਵਿੱਦਿਅਕ ਪ੍ਰਾਪਤੀਆਂ ਨੂੰ ਧਿਆਨ 'ਚ ਰੱਖਦਿਆਂ ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ ਟਰੱਸਟ ਵਲੋਂ ਦਸ ਹਜ਼ਾਰ ਰੁਪਏ ਦੀ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ | ਉਨ੍ਹਾਂ ਵਿਭਾਗ ਦੇ ਮੁਖੀ ਡਾ. ਕਰਮਜੀਤ ਕੌਰ, ਡਾ. ਮੇਘਨਾ ਅਗਰਵਾਲ ਅਤੇ ਹੋਰ ਪ੍ਰਾਧਿਆਪਕਾਂ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਸੜਕ ਦੀ ਕਾਰ ਸੇਵਾ ਲਈ ਸੰਗਤ ਦੇ ਸਹਿਯੋਗ ਨਾਲ ਮਿਕਸਿੰਗ ਫਲੋਰੀ ਮਸ਼ੀਨ ਲਈ <br/> ਅਗਲੀ ਖ਼ਬਰ ਲਾਇਨਜ਼ ਕਲੱਬ ਬੰਗਾ ਸਿਮਰਨ ਵਿਖੇ ਮਰੀਜ਼ਾਂ ਦੀ ਸਹਾਇਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।