ਕਟਾਰੀਆਂ, 20 ਜੁਲਾਈ (ਪ੍ਰੇਮੀ ਸੰਧਵਾਂ)-ਪਿੰਡ ਫਰਾਲਾ ਵਿਖੇ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਵੱਖ-ਵੱਖ ਬਿਮਾਰੀਆਂ ਦੀ ਰੋਕਥਾਮ ਲਈ ਲਗਾਏ ਗਏ ਜਾਗਰੂਕਤਾ ਕੈਂਪ ਦੌਰਾਨ ਵਿਲੇਜ ਹੈਲਥ ਸੈਨੀਟੇਸ਼ਨ ਕਮੇਟੀ ਦੀ ਚੇਅਰਪਰਸਨ ਸਰਬਜੀਤ ਕੌਰ ਨੇ ਲੋਕਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਕਿਹਾ ਕਿ ਡੇਗੂ, ਮਲੇਰੀਆਂ ਤੇ ਚਿਕਣਗੁਨੀਆ ਆਦਿ ਬਿਮਾਰੀਆਂ ਇਲਾਜਯੋਗ ਹਨ, ਜਿਨ੍ਹਾਂ ਦਾ ਇਲਾਜ ਰਾਜ ਦੇ ਸਰਕਾਰੀ ਹਸਪਤਾਲਾਂ 'ਚ ਫ਼ਰੀ ਕੀਤਾ ਜਾਂਦਾ ਹੈ | ਉਹਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਬਰਸਾਤੀ ਮੌਸਮ ਵਿਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਣ ਲਈ ਸਾਨੂੰ ਆਪਣੇ ਘਰਾਂ ਦੇ ਦੁਆਲੇ ਦੀ ਸਫ਼ਾਈ ਵੱਲ ਖ਼ਾਸ ਧਿਆਨ ਦੇਣਾ ਚਾਹੀਦਾ ਹੈ ਤੇ ਰਾਤ ਨੂੰ ਪੂਰੀਆਂ ਬਾਹਵਾਂ ਵਾਲੇ ਕੱਪੜੇ ਪਹਿਨਣੇ ਚਾਹੀਦੀ ਹਨ ਅਤੇ ਮੱਛਰਦਾਨੀ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ | ਇਸ ਮੌਕੇ ਦਲਜੀਤ ਸਿੰਘ ਹੁੰਦਲ, ਮੈਡਮ ਸਰਬਜੀਤ ਕੌਰ, ਸੁਖਜੀਤ ਕੌਰ, ਪ੍ਰੀਤੀ, ਜਸਵੀਰ ਕੁਮਾਰ ਆਦਿ ਹਾਜ਼ਰ ਸਨ |