ਸੜੋਆ/ਮਜਾਰੀ/ਸਾਹਿਬਾ, 20 ਜੁਲਾਈ (ਸਹੂੰਗੜਾ, ਨਿਰਮਲਜੀਤ ਚਾਹਲ)-ਭਾਰਤੀਆ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਦੀ ਅਗਵਾਈ ਹੇਠ ਹਲਕਾ ਬਲਾਚੌਰ ਦੇ ਪਿੰਡ ਛਦੌੜੀ ਵਿਖੇ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਵਿਸ਼ੇਸ਼ ਸਹਾਇਤਾ ਕੈਂਪ ਲਗਾਇਆ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਕੇਂਦਰੀ ਸਕੀਮਾਂ ਦੇ ਕੈਂਪ ਲਗਾ ਕੇ ਭਾਜਪਾ ਲੋਕਾਂ ਨੂੰ ਸਹੂਲਤਾਂ ਦੇ ਰਹੀ ਹੈ ਅਤੇ ਲੋਕ ਬੀ.ਜੇ.ਪੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈ ਕੇ ਬਹੁਤ ਖ਼ੁਸ਼ ਹਨ | ਕੈਂਪ ਦੌਰਾਨ ਭਾਰੀ ਸੰਖਿਆ ਵਿੱਚ ਲੋਕਾਂ ਨੇ ਸ਼ਮੂਲੀਅਤ ਕੀਤੀ, ਜਿੱਥੇ ਆਯੁਸ਼ਮਾਨ ਕਾਰਡ ਬਣਾਏ ਗਏ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਕਿਸਾਨਾਂ ਨੇ ਆਪਣੀ ਕੇ.ਵਾਈ.ਸੀ ਕਰਵਾਈ, ਮਹਿਲਾਵਾਂ ਨੇ ਟੂਲ ਕਿੱਟ ਲਈ ਫਾਰਮ ਭਰਵਾਏ, ਈ-ਸ਼੍ਰਮ ਕਾਰਡ ਕਈ ਅਸੰਗਠਿਤ ਖੇਤਰਾਂ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੇ ਵੀ ਆਪਣੇ ਈ-ਸ਼੍ਰਮ ਕਾਰਡ ਬਣਵਾਏ | ਇਸ ਮੌਕੇ ਭਾਜਪਾ ਆਗੂ ਐਡਵੋਕੇਟ ਦਿਨੇਸ਼ ਭਾਰਦਵਾਜ ਨੇ ਕਿਹਾ ਕਿ ਭਾਜਪਾ ਦੇ ਵਰਕਰ ਪਿੰਡ-ਪਿੰਡ ਜਾ ਕੇ ਇਹ ਯੋਜਨਾਵਾਂ ਲੋਕਾਂ ਤੱਕ ਪਹੁੰਚਾ ਰਹੇ ਹਨ, ਜਿਸ ਦਾ ਲਾਭ ਗ਼ਰੀਬ ਲੋਕਾਂ ਨੂੰ ਮਿਲ ਰਿਹਾ ਹੈ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਡਾਕਟਰ ਕੁਲਵਿੰਦਰ ਸਿੰਘ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਭਾਜਪਾ ਹਮੇਸ਼ਾ ਜਨ-ਸੇਵਾ ਨੂੰ ਆਪਣਾ ਧਰਮ ਮੰਨਦੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਇਸ ਤਰ੍ਹਾਂ ਦੇ ਕੈਂਪ ਹਰ ਪਿੰਡ ਪੱਧਰ 'ਤੇ ਲਗਾਏ ਜਾਣਗੇ | ਇਸ ਮੌਕੇ ਸਰਪੰਚ ਸਰਦਾਰ ਗੁਰਦੀਪ ਸਿੰਘ, ਪੰਕਜ ਕੁਮਾਰ ਪ੍ਰਧਾਨ ਯੁਵਾ ਮੋਰਚਾ, ਸਾਬਕਾ ਮੰਡਲ ਪ੍ਰਧਾਨ ਰਾਜ ਕੁਮਾਰ, ਕੀਮਤੀ ਲਾਲ ਅਤੇ ਸੈਂਕੜੇ ਦੀ ਗਿਣਤੀ ਵਿੱਚ ਪਿੰਡ ਦੇ ਵਸਨੀਕ ਮੌਜੂਦ ਰਹੇ |