18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2025

ਪਿੰਡ ਰਾਏਪੁਰ ਡੱਬਾ ਵਿਖੇ ਬਾਪੂ ਇੰਦਰ ਸਿੰਘ ਦਾ ਜਨਮ ਦਿਨ ਭਾਰੀ ਉਤਸ਼ਾਹ ਨਾਲ ਮਨਾਇਆ <br/>

ਬਾਪੂ ਇੰਦਰ ਸਿੰਘ ਦੇ ਤਪ ਅਸਥਾਨ ਗੁਰਦੁਆਰਾ ਬਾਉੜੀ ਸਾਹਿਬ ਰਾਏਪੁਰ ਡੱਬਾ ਵਿਖੇ ਮਨਾਏ ਬਾਪੂ ਇੰਦਰ ਸਿੰਘ ਦੇ ਜਨਮ ਦਿਨ ਮੌਕੇ ਸੰਤ ਸੇਵਾ ਸਿੰਘ ਆਪਣੇ ਪ੍ਰਵਚਨ ਪੇਸ਼ ਕਰਦੇ ਹੋਏ ਤੇ ਹਾਜ਼ਰ ਸੰਗਤਾਂ ਅਤੇ ਸਮਾਗਮ ਵਿੱਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਨ ਸਮੇਂ ਅਸਥਾਨ ਦੀ ਪ੍ਰਬੰਧਕ ਕਮੇਟੀ | ਤਸਵੀਰ : ਕੁਲਦੀਪ ਸਿੰਘ ਝਿੰਗੜ <br/> 21-07-2025
ਔੜ/ਝਿੰਗੜਾਂ, 20 ਜੁਲਾਈ (ਕੁਲਦੀਪ ਸਿੰਘ ਝਿੰਗੜ)-ਬ੍ਰਹਮ ਗਿਆਨੀ ਬਾਪੂ ਇੰਦਰ ਸਿੰਘ ਦਾ ਜਨਮ ਦਿਨ ਉਨ੍ਹਾਂ ਦੇ ਤਪ ਅਸਥਾਨ ਗੁਰਦੁਆਰਾ ਬਾਉੜੀ ਸਾਹਿਬ ਪਿੰਡ ਰਾਏਪੁਰ ਡੱਬਾ ਤੇ ਲਾਲੋ ਮਜਾਰਾ ਦੀ ਪ੍ਰਬੰਧਕ ਕਮੇਟੀ ਵੱਲੋਂ ਪਿੰਡ ਵਾਸੀਆਂ, ਐਨ.ਆਰ.ਆਈ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਭਾਈ ਸੁਖਵਿੰਦਰ ਸਿੰਘ ਹੇੜੀਆਂ ਦੇ ਕੀਰਤਨੀ ਜਥੇ ਤੋਂ ਇਲਾਵਾ ਸੰਤ ਸੇਵਾ ਸਿੰਘ ਨਵਾਂਸ਼ਹਿਰ ਵਾਲਿਆਂ ਵਲੋਂ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਬਾਪੂ ਇੰਦਰ ਸਿੰਘ ਦੇ ਚਰਨਾਂ ਨਾਲ ਜੋੜਿਆ | ਸਟੇਜ ਸਕੱਤਰ ਸੋਹਣ ਸਿੰਘ ਲਾਲੋ ਮਜਾਰਾ ਤੇ ਅਵਤਾਰ ਰਾਮ ਰਾਏਪੁਰ ਡੱਬਾ ਨਿਊਜ਼ੀਲੈਂਡ ਨੇ ਬਾਪੂ ਇੰਦਰ ਸਿੰਘ ਦੇ ਜੀਵਨ ਸਬੰਧੀ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਬਾਪੂ ਇੰਦਰ ਸਿੰਘ ਦੇ ਜਨਮ ਦਿਨ ਦੀ ਸੰਗਤਾਂ ਨੂੰ ਵਧਾਈ ਦਿੱਤੀ ਤੇ ਸਮਾਗਮ 'ਚ ਪੁੱਜੀਆਂ ਸੰਗਤਾਂ ਤੇ ਸਹਿਯੋਗ ਦੇਣ ਵਾਲੇ ਸੇਵਾਦਾਰਾਂ ਦਾ ਧੰਨਵਾਦ ਕੀਤਾ | ਕਮੇਟੀ ਦੇ ਪ੍ਰਧਾਨ ਸੰਤੋਖ ਸਿੰਘ ਰਾਏਪੁਰ ਡੱਬਾ ਨੇ ਆਪਣੇ ਕਮੇਟੀ ਮੈਂਬਰਾਂ ਨਾਲ ਕੀਰਤਨੀ ਜਥੇ ਤੇ ਸਹਿਯੋਗ ਦੇਣ ਵਾਲੇ ਸੇਵਾਦਾਰਾਂ ਨੂੰ ਗੁਰੂ ਜੀ ਦੀ ਬਖਸ਼ਿਸ਼ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਸੰਤੋਖ ਸਿੰਘ ਰਾਏਪੁਰ ਡੱਬਾ, ਸੋਹਣ ਸਿੰਘ ਸਾਬਕਾ ਸਰਪੰਚ, ਜਸਪਾਲ ਸਿੰਘ ਲਾਲ ਮਜਾਰਾ, ਕਸ਼ਮੀਰ ਸਿੰਘ ਪੱਪੂ, ਅਵਤਾਰ ਰਾਮ ਰਾਏਪੁਰ ਡੱਬਾ, ਬਿਕਰਮਜੀਤ ਸਿੰਘ, ਹਰਮਨਪ੍ਰੀਤ ਸਿੰਘ ਮਨੀ, ਪਾਲ ਸਿੰਘ, ਸੰਦੀਪ ਸਿੰਘ, ਹਰਮੇਸ਼ ਸ਼ਰਮਾ ਨਵਾਂਸ਼ਹਿਰ, ਅਮਰਜੀਤ ਸਿੰਘ, ਪ੍ਰਦੀਪ ਸਿੰਘ, ਗੁਰਦਿਆਲ ਸਿੰਘ, ਗੁਰਪ੍ਰੀਤ ਸਿੰਘ, ਗਿਆਨ ਸਿੰਘ, ਨਾਥੂ ਰਾਮ, ਵਿਜੇ ਕੁਮਾਰ, ਮਹਿੰਦਰ ਰਾਮ, ਸਤਨਾਮ ਸਿੰਘ, ਹਰਬੰਸ ਸਿੰਘ ਖਾਲਸਾ ਮਹਿਮੂਦਪੁਰ, ਪਾਲਾ ਹੇੜੀਆਂ, ਡਾ. ਕਸ਼ਮੀਰ ਭਾਟੀਆ, ਨਿਰੰਜਨ ਸਿੰਘ, ਉਂਕਾਰ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸਰਕਾਰੀ ਹਸਪਤਾਲ ਸਟਾਫ਼ ਵਲੋਂ ਡੇਂਗੂ ਦੇ ਖ਼ਾਤਮੇ ਲਈ ਪੁਲਿਸ ਸਟੇਸ਼ਨ ਔੜ 'ਚ ਜਾਗਰੂਕਤਾ ਅਭਿਆਨ ਚਲਾਇਆ <br/> ਅਗਲੀ ਖ਼ਬਰ ਆਟੋ ਯੂਨੀਅਨ ਵਲੋਂ 25 ਜੁਲਾਈ ਦੀ ਸੰਗਰੂਰ ਰੈਲੀ ਵਿਚ ਪਹੁੰਚਣ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।