29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਨਿਰਮਲ ਸਾਗਰ ਸਕੂਲ 'ਚ ਸੜਕ ਸੁਰੱੱਖਿਆ ਹਫਤਾ ਮਨਾਇਆ <br/>

ਅਜੀਤ ਡੈਸਕ 22-07-2025

ਉੜਾਪੜ/ਲਸਾੜਾ, 21 ਜੁਲਾਈ (ਲਖਵੀਰ ਸਿੰਘ ਖੁਰਦ) - ਸਮਾਜ 'ਚ ਜਾਗਰੂਕਤਾ ਪੈਦਾ ਕਰਨ ਲਈ ਨਿਰਮਲ ਸਾਗਰ ਸਕੂਲ ਲਸਾੜਾ ਵਿਖੇ ਸੜਕ ਸੁਰੱਖਿਆ ਹਫਤਾ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਨਾਅਰੇ ਲਿਖ ਕੇ, ਲਘੂ ਨਾਟਕ ਰਾਹੀਂ ਅਤੇ ਕੁਇਜ਼ ਮੁਕਾਬਲਿਆਂ ਰਾਹੀਂ ਸੜਕੀ ਨਿਯਮਾਂ ਸਬੰਧੀ ਬੱਚਿਆਂ ਨੂੰ ਜਾਗਰੂਕ ਕੀਤਾ | ਇਸ ਮੌਕੇ ਹੋਏ ਸਮਾਗਮ 'ਚ ਸਰਵਣ ਸਿੰਘ ਬੱਲ ਡੀ.ਐਸ.ਪੀ ਫਿਲੌਰ, ਸ੍ਰੀਮਤੀ ਮੀਨਾ ਕੁਮਾਰੀ ਪਵਾਰ (ਇੰਸਪੈਕਟਰ ਟ੍ਰੈਫਿਕ ਪੁਲਿਸ), ਸੁਖਜਿੰਦਰ ਸਿੰਘ ਸਬ ਇੰਸਪੈਕਟਰ, ਹਰਜੀਤ ਸਿੰਘ, ਪਿ੍ਥੀਪਾਲ ਸਿੰਘ ਖੈਹਰਾ ਆਦਿ ਨੇ ਵੀ ਸ਼ਮੂਲੀਅਤ ਕੀਤੀ | ਇਸ ਮੌਕੇ ਬੋਲਦਿਆਂ ਡੀ.ਐਸ.ਪੀ ਸਰਵਣ ਸਿੰਘ ਬੱਲ ਨੇ ਕਿਹਾ ਕਿ ਸਮਾਜ 'ਚ ਜਾਗਰੂਕਤਾ ਪੈਦਾ ਕਰਨ ਲਈ ਸਕੂਲਾਂ ਦੀ ਅਹਿਮ ਭੂਮਿਕਾ ਹੈ | ਉਨ੍ਹਾਂ ਬੱਚਿਆਂ ਨੂੰ ਵੀ ਅਪੀਲ ਕੀਤੀ ਕਿ ਉਨ੍ਹਾਂ ਨੂੰ ਆਪਣੇ ਆਲੇ ਦੁਆਲੇ ਦੇ ਉਨ੍ਹਾਂ ਲੋਕਾਂ ਤੋਂ ਦੂਰੀ ਬਣਾਕੇ ਰੱਖਣੀ ਚਾਹੀਦੀ ਹੈ ਜੋ ਨਸ਼ਿਆਂ ਨੂੰ ਉਤਸ਼ਾਹਿਤ ਕਰਦੇ ਹਨ | ਮੀਨਾ ਕੁਮਾਰੀ ਵਲੋਂ ਬੱਚਿਆਂ ਨੂੰ ਖੇਡ ਭਾਵਨਾ ਦੇ ਨਾਲ-ਨਾਲ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਮਹੱਤਤਾ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਸਥਾਨਕ ਭਾਈਚਾਰੇ ਦੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸਕੂਲ ਦੇ ਵਿਦਿਆਰਥੀਆਂ ਵਲੋਂ ਸਾਈਕਲ ਰੈਲੀ ਕੱਢੀ ਗਈ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸੰਜੈ ਪਾਸੀ ਵਲੋਂ ਆਈਆਂ ਪ੍ਰਮੁੱਖ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪਿ੍ੰਸੀਪਲ ਮੀਨਾਕਸ਼ੀ ਚੱਢਾ, ਮੈਨੇਜਰ ਗੁਰਵਿੰਦਰ ਸਿੰਘ, ਮਲਕੀਤ ਸਿੰਘ, ਮੈਡਮ ਤਜਿੰਦਰ ਕੌਰ, ਪੂਨਮ ਸ਼ੁਕਲਾ, ਗੀਤਿਕਾ, ਸੰਦੀਪ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬਲਾਚੌਰ ਹਲਕੇ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵਚਨਬੱਧ- ਕਟਾਰੀਆ <br/> ਅਗਲੀ ਖ਼ਬਰ ਹਲਕਾ ਅਮਲੋਹ ਦੀਆਂ ਸੰਗਤਾਂ ਵਲੋਂ ਦਿੱਤੇ ਜਾ ਰਹੇ ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗਾ-ਰਾਜੂ ਖੰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।