29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਪਲਾਈਵੁੱਡ ਫ਼ੈਕਟਰੀ 'ਤੇ ਛਾਪੇਮਾਰੀ <br/>

ਅਜੀਤ ਡੈਸਕ 22-07-2025

ਕਾਠਗੜ੍ਹ, 21 ਜੁਲਾਈ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਸਥਾਨਕ ਚੰਡੀਗੜ੍ਹ ਰੋਡ 'ਤੇ ਸਥਿਤ ਪਲਾਈਵੁੱਡ ਫ਼ੈਕਟਰੀ ਵਿਖੇ ਛਾਪੇਮਾਰੀ ਕੀਤੀ ਗਈ | ਜਿੱਥੋਂ ਖੇਤੀਬਾੜੀ ਗਰੇਡ ਨੀਮ ਕੋਟਡ ਯੂਰੀਆ ਬਰਾਮਦ ਕੀਤਾ ਗਿਆ | ਮੁੱਖ ਖੇਤੀਬਾੜੀ ਅਫ਼ਸਰ ਰਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਪਲਾਈਵੁੱਡ ਫ਼ੈਕਟਰੀ ਵਿੱਚ ਵਰਤੀ ਜਾ ਰਹੀ ਖੇਤੀਬਾੜੀ ਗਰੇਡ ਨੀਮ ਕੋਟਡ ਯੂਰੀਆ ਫਰਟੀਲਾਈਜ਼ਰ ਕੰਟਰੋਲ ਆਰਡਰ 1985 ਦੀ ਉਲੰਘਣਾ ਹੈ | ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ 4 ਬੈਗ ਭਰੇ ਅਤੇ 230 ਬੈਗ ਵਰਤੇ ਹੋਏ ਖ਼ਾਲੀ ਪਾਏ ਗਏ, ਜਿਸ 'ਤੇ ਥਾਣਾ ਕਾਠਗੜ ਦੀ ਪੁਲਿਸ ਨੂੰ ਸੂਚਿਤ ਕਰਕੇ ਮੌਕੇ 'ਤੇ ਪੁਲਿਸ ਪਾਰਟੀ ਬੁਲਾਈ ਗਈ | ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਮੌਕੇ 'ਤੇ ਹੀ ਕਾਰਵਾਈ ਕਰਦਿਆਂ ਖੇਤੀਬਾੜੀ ਵਿਕਾਸ ਅਫਸਰ-ਕਮ-ਖਾਦ ਇੰਸਪੈਕਟਰ ਹਰਪ੍ਰੀਤ ਸਿੰਘ ਵੱਲੋਂ ਫ਼ੈਕਟਰੀ ਤੇ ਫਰਟੀਲਾਈਜ਼ਰ ਆਰਡਰ 1985 ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਵਾਇਆ ਗਿਆ | ਉਨ੍ਹਾਂ ਦੱਸਿਆ ਕਿ ਖੇਤੀਬਾੜੀ ਗਰੇਡ ਲਈ ਵਰਤੀ ਜਾਂਦੀ ਨੀਮ ਕੋਟਡ ਯੂਰੀਆ ਜੇਕਰ ਉਦਯੋਗਿਕ ਵਰਤੋਂ ਲਈ ਵਰਤੀ ਜਾਂਦੀ ਹੈ ਤਾਂ ਇਹ ਕੰਟਰੋਲ ਆਰਡਰ ਦੀ ਉਲੰਘਣਾ ਹੈ | ਉਨ੍ਹਾਂ ਦੱਸਿਆ ਕਿ ਜੇਕਰ ਜ਼ਿਲੇ੍ਹ ਵਿੱਚ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਪੰਜਾਬ ਸਰਕਾਰ ਅਤੇ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਵਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਵਿਜੇ ਮਹੇਸ਼ੀ, ਜਸਵਿੰਦਰ ਕੁਮਾਰ, ਏ.ਈ.ਓ ਰਾਜ ਕੁਮਾਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਬੋਲੈਰੋ ਤੇ ਕੈਂਟਰ ਦੀ ਟੱਕਰ 'ਚ ਕੈਂਟਰ ਚਾਲਕ ਫੱਟੜ <br/> ਅਗਲੀ ਖ਼ਬਰ ਮਿਸ਼ਨ ਹਸਪਤਾਲ ਬੰਗਾ ਦੀ ਆਰੰਭਤਾ 'ਤੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।