29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਨੌਜਵਾਨ ਨਸ਼ਿਆਂ ਦੀ ਮੌਤ ਰੂਪੀ ਬਿਮਾਰੀ ਤੋਂ ਦੂਰ ਰਹਿਣ- ਭੋਗਲ <br/>

ਅਜੀਤ ਡੈਸਕ 22-07-2025
ਕਟਾਰੀਆਂ, 21 ਜੁਲਾਈ (ਪ੍ਰੇਮੀ ਸੰਧਵਾਂ)- ਸਾਬਕਾ ਹੈੱਡ ਮਾਸਟਰ ਗੁਰਵਿੰਦਰ ਸਿੰਘ ਭੋਗਲ ਸੂੰਢ ਤੇ ਸਾਬਕਾ ਹੈੱਡ ਟੀਚਰ ਮੈਡਮ ਅਮਰਜੀਤ ਕੌਰ ਭੋਗਲ ਨੇ ਨਸ਼ਿਆਂ ਦੀ ਦਲਦਲ 'ਚ ਫਸ ਕੇ ਆਪਣੀਆਂ ਬੇਸ਼ਕੀਮਤੀ ਜਾਨਾਂ ਗੁਆਉਣ ਵਾਲੇ ਨੌਜਵਾਨਾਂ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੇ ਪੰਜਾਬ ਦੀ ਸਰੂੰ ਵਰਗੀ ਜਵਾਨੀ ਨੂੰ ਨਸ਼ਿਆਂ ਦਾ ਘੁਣ ਲਾ ਕੇ ਬਰਬਾਦ ਕਰ ਦਿੱਤਾ ਹੈ | ਨਸ਼ਿਆਂ ਦੀ ਮੌਤ ਰੂਪੀ ਬਿਮਾਰੀ ਨੇ ਘਰਾਂ ਦੇ ਘਰ ਉਜਾੜ ਕੇ ਰੱਖ ਦਿੱਤੇ ਤੇ ਬਜ਼ੁਰਗ ਮਾਪਿਆਂ ਦਾ ਵਿਰਲਾਪ ਕਿਸੇ ਤੋਂ ਝੱਲਿਆ ਨਹੀਂ ਜਾਂਦਾ ਹੈ | ਕਿਉਂਕਿ ਉਨ੍ਹਾਂ ਨੂੰ ਬਿਰਧ ਅਵਸਥਾ 'ਚ ਸਾਂਭਣ ਵਾਲਾ ਕੋਈ ਨਜ਼ਰ ਨਹੀਂ ਆਉਂਦਾ | ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਸਰਕਾਰਾਂ ਭਾਵੇਂ ਨਸ਼ੇ ਦੇ ਸੌਦਾਗਰਾਂ ਨੂੰ ਕਾਬੂ ਕਰਦੀਆਂ ਹਨ | ਪਰ ਫੇਰ ਵੀ ਚੋਰ ਮੋਰੀਆਂ ਰਾਹੀਂ ਚੋਰੀ ਛਿਪੇ ਨੌਜਵਾਨਾਂ ਨੂੰ ਨਸ਼ਿਆਂ ਦੇ ਚਾਟੇ ਲਾਉਣ 'ਚ ਕੋਈ ਕਸਰ ਨਹੀਂ ਛੱਡਦੇ | ਜੋ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਹੈ | ਗੁਰਵਿੰਦਰ ਸਿੰਘ ਭੋਗਲ ਤੇ ਅਮਰਜੀਤ ਕੌਰ ਭੋਗਲ ਨੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਮੌਤ ਰੂਪੀ ਨਸ਼ਿਆਂ ਦਾ ਤਿਆਗ ਕਰਕੇ ਸਮਾਜ ਸੇਵਾ ਦੇ ਕੰਮਾਂ 'ਚ ਆਪਣਾ ਯੋਗਦਾਨ ਪਾਉਣ |

ਪਿਛਲੀ ਖ਼ਬਰ ਆਬਾਦੀ ਦਿਵਸ ਮਨਾਇਆ <br/> ਅਗਲੀ ਖ਼ਬਰ ਬੋਲੈਰੋ ਤੇ ਕੈਂਟਰ ਦੀ ਟੱਕਰ 'ਚ ਕੈਂਟਰ ਚਾਲਕ ਫੱਟੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।