ਬੰਗਾ, 21 ਜੁਲਾਈ (ਸੁਰਿੰਦਰ ਸਿੰਘ ਕਰਮ) - ਸਕੌਲਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਧਾਣਾ ਉੱਚਾ ਦੀ ਅੰਡਰ-17 ਵਾਲੀਬਾਲ ਟੀਮ ਦੀਆਂ ਵਿਦਿਆਰਥਣਾਂ ਨੇ ਸੀ. ਬੀ. ਐੱਸ. ਈ. ਬੋਰਡ ਦੇ ਸਕੂਲਾਂ ਦੇ ਕਲੱਸਟਰ ਪੱਧਰੀ ਵਾਲੀਬਾਲ ਮੁਕਾਬਲਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦੇ ਤਗਮੇ ਤੇ ਟਰਾਫ਼ੀ ਜਿੱਤੀ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਕੁਲਵਿੰਦਰ ਸਿੰਘ ਨੇ ਖੁਸ਼ੀ ਪ੍ਰਗਟ ਕਰਦੇ ਹੋਏ ਦੱਸਿਆ ਕਿ ਸੀ.ਬੀ.ਐਸ.ਈ. ਨਵੀਂ ਦਿੱਲੀ ਵਲੋਂ ਕਲੱਸਟਰ 18 ਅਧੀਨ ਵੱਖ-ਵੱਖ ਸੀ.ਬੀ.ਐਸ.ਈ. ਸਕੂਲਾਂ ਦੇ ਵਾਲੀਬਾਲ ਮੁਕਾਬਲੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਕਪੂਰਥਲਾ ਵਿਖੇ ਕਰਵਾਏ ਗਏ | ਜਿਸ 'ਚ ਸਕੌਲਰ ਪਬਲਿਕ ਸਕੂਲ ਲਧਾਣਾ ਉੱਚਾ ਦੀਆਂ ਕੁੜੀਆਂ ਦੀ ਅੰਡਰ-17 ਵਾਲੀਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਫਾਈਨਲ 'ਚ ਜਗ੍ਹਾ ਬਣਾਈ ਤੇ ਚਾਂਦੀ ਦੇ ਤਗਮੇ ਤੇ ਟਰਾਫੀ ਜਿੱਤੀ | ਇਸ ਕਲੱਸਟਰ ਪੱਧਰੀ ਮੁਕਾਬਲੇ ਵਿੱਚ ਅੰਡਰ-17 ਕੈਟਾਗਿਰੀ 'ਚ ਕੁੱਲ 35 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਨਾਲ ਮੁਕਾਬਲਾ ਕਰਦੇ ਹੋਏ ਸਕੂਲ ਦੀ ਟੀਮ ਕੋਚ ਮੋਹਨ ਲਾਲ ਤੇ ਟੀਮ ਮੈਨੇਜਰ ਹਰਦੀਪ ਸਿੰਘ ਦੀ ਅਗਵਾਈ ਹੇਠ ਫਾਈਨਲ ਤੱਕ ਪਹੁੰਚੀ ਤੇ ਆਪਣੇ ਸਕੂਲ, ਮਾਪਿਆਂ ਤੇ ਅਧਿਆਪਕਾਂ ਦਾ ਮਾਣ ਵਧਾਇਆ | ਸਕੂਲ ਪ੍ਰਬੰਧਕਾਂ ਤੇ ਪਿ੍ੰਸੀਪਲ ਨੇ ਵਿਦਿਆਰਥਣਾਂ, ਉਹਨਾਂ ਦੇ ਮਾਪਿਆਂ, ਕੋਚ ਤੇ ਸਮੂਹ ਸਟਾਫ਼ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ |