ਹੁਸ਼ਿਆਰਪੁਰ, 21 ਜੁਲਾਈ (ਹਰਪ੍ਰੀਤ ਕੌਰ)-ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਪ੍ਰਸਿੱਧ ਮੈਰਾਥਨ ਦੌੜਾਕ ਫੌਜਾ ਸਿੰਘ ਦੀ ਇਕ ਸੜਕ ਹਾਦਸੇ ਵਿਚ ਮੌਤ ਹੋ ਜਾਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਖੰਨਾ ਨੇ ਕਿਹਾ ਕਿ ਫੌਜਾ ਸਿੰਘ ਇਕ ਨਾਮਵਰ ਮੈਰਾਥਨ ਦੌੜਾਕ ਸਨ, ਜਿਨ੍ਹਾਂ ਨੇ ਉਚ ਕੋਟੀ ਦੇ ਖਿਡਾਰੀ ਦੇ ਰੂਪ 'ਚ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜ ਕੇ ਤੰਦਰੁਸਤ ਜੀਵਨ ਜੀਉਣ ਅਤੇ ਦੇਸ਼ ਖਾਤਿਰ ਕੁੱਝ ਕਰਨ ਦਾ ਸੰਦੇਸ਼ ਦਿੱਤਾ | ਖੰਨਾ ਨੇ ਕਿਹਾ ਕਿ ਨੌਜਵਾਨ ਵਰਗ ਨੂੰ ਫੌਜਾ ਸਿੰਘ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਨਸ਼ਿਆਂ ਦਾ ਬਾਈਕਾਟ ਕਰਨਾ ਚਾਹੀਦਾ ਹੈ ਅਤੇ ਖੇਡਾਂ ਨਾਲ ਜੁੜ ਕੇ ਤੰਦਰੁਸਤ ਜੀਵਨ ਜੀਉਣਾ ਚਾਹੀਦਾ ਹੈ | ਖੰਨਾ ਨੇ ਫੌਜਾ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ |