ਉਸਮਾਨਪੁਰ, 21 ਜੁਲਾਈ (ਸੰਦੀਪ ਮਝੂਰ)-ਅੱਜ ਇਲਾਕੇ ਅੰਦਰ ਰੁਕ-ਰੁਕ ਕੇ ਪੈ ਰਿਹਾ ਮੀਂਹ ਪਿਛਲੇ ਕਈ ਦਿਨਾਂ ਤੋਂ ਗਰਮੀ ਅਤੇ ਹੁੰਮਸ ਭਰੇ ਮੌਸਮ ਦਾ ਸਾਹਮਣਾ ਕਰ ਰਹੇ ਲੋਕਾਂ ਲਈ ਰਾਹਤ ਬਣ ਕੇ ਵਰਿ੍ਹਆ | ਜਿਸ ਕਾਰਨ ਲੋਕਾਂ ਨੇ ਸੁੱਖ ਦਾ ਸਾਹ ਲਿਆ | ਸਵੇਰ ਦੀ ਕਿਣਮਿਣ ਤੋਂ ਬਾਅਦ ਦੁਪਿਹਰ ਨੂੰ ਪਏ ਭਾਰੀ ਮੀਂਹ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਦੇ ਚਿਹਰੇ ਖਿੜ ਗਏ | ਇਸ ਸੰਬੰਧੀ ਕਿਸਾਨਾਂ ਨੇ ਕਿਹਾ ਕਿ ਅੱਜ ਪਿਆ ਮੀਂਹ ਫਸਲਾਂ ਲਈ ਕਾਫੀ ਲਾਹੇਵੰਦ ਹੈ | ਕਿਉਂਕਿ ਇਲਾਕੇ ਅੰਦਰ ਧਰਤੀ ਹੇਠਲੇ ਪਾਣੀ ਦਾ ਲਗਾਤਾਰ ਘੱਟਦਾ ਜਾ ਰਿਹਾ ਹੈ |