29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ <br/>

ਅਜੀਤ ਡੈਸਕ 22-07-2025
ਨਵਾਂਸ਼ਹਿਰ, 21 ਜੁਲਾਈ (ਹਰਮਿੰਦਰ ਸਿੰਘ ਪਿੰਟੂ) - ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਰਾਤਰੀ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਚੌਂਕ ਨਵਾਂਸ਼ਹਿਰ ਵਿਖੇ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਜਿਸਟਰ ਚੰਡੀਗੜ੍ਹ ਚੌਂਕ ਨਵਾਂਸ਼ਹਿਰ ਸੁਖਵਿੰਦਰ ਸਿੰਘ ਥਾਂਦੀ ਨੇ ਦੱਸਿਆ ਕਿ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਥਾਵਾਚਕ ਭਾਈ ਜੈਦੀਪ ਸਿੰਘ ਫਗਵਾੜੇ ਵਾਲਿਆਂ ਨੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਮੱਖਣ ਸਿੰਘ ਗਰੇਵਾਲ, ਸੁਖਵਿੰਦਰ ਸਿੰਘ ਥਾਂਦੀ, ਹਰਜਾਪ ਸਿੰਘ, ਨਰਿੰਦਰ ਸਿੰਘ ਰਠੌਰ, ਸਤਿੰਦਰ ਸਿੰਘ ਖਾਲਸਾ, ਬਲਵੀਰ ਸਿੰਘ, ਅਮਰਜੀਤ ਸਿੰਘ ਆਦਿ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਐਮ.ਆਰ. ਸਿਟੀ ਸਕੂਲ ਦੀ ਵਾਲੀਬਾਲ ਟੀਮ ਵਲੋਂ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਗੀਤਕਾਰ ਮਦਨ ਜਲੰਧਰੀ ਦਾ ਸੋਨ ਤਗਮੇ ਨਾਲ ਸਨਮਾਨ 24 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।