ਪੋਜੇਵਾਲ ਸਰਾਂ, 21 ਜੁਲਾਈ (ਨਵਾਂਗਰਾਈਾ) - ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਡਾ. ਗੁਰਿੰਦਰਜੀਤ ਸਿੰਘ ਅਤੇ ਐਪੀਡੀਮੋਲੋਜਿਸਟ ਡਾ. ਰਾਕੇਸ਼ ਪਾਲ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਸੜੋਆ ਡਾ. ਨਵਨੀਤ ਕੌਰ ਦੀ ਅਗਵਾਈ ਹੇਠ ਪਿੰਡ ਚਾਂਦਪੁਰ ਰੁੜਕੀ ਕਲਾਂ ਵਿਖੇ ਡੇਂਗੂ ਅਤੇ ਮਲੇਰੀਆ ਸੰਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੈਮੀਨਾਰ ਲਗਾਇਆ | ਜਿਸ ਦੌਰਾਨ ਸਿਹਤ ਵਿਭਾਗ ਵਲੋਂ ਹੈਲਥ ਇੰਸਪੈਕਟਰ ਹਰਿੰਦਰ ਸਿੰਘ ਭੱਲੜੀ, ਇੰਦੂ ਬਾਲਾ ਮਲਟੀਪਰਪਜ਼ ਹੈਲਥ ਵਰਕਰ ਫੀਮੇਲ, ਰਜਨੀ ਦੇਵੀ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਅਤੇ ਰਾਜ ਕੁਮਾਰ ਮਲਟੀਪਰਪਜ਼ ਹੈਲਥ ਵਰਕਰ ਮੇਲ ਦੁਆਰਾ ਦੱਸਿਆ ਗਿਆ ਕਿ ਹਰ ਸਾਲ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਡੇਂਗੂ ਮੱਛਰ ਅਤੇ ਇਸ ਤੋਂ ਹੋਣ ਵਾਲੀਆਂ ਬੀਮਾਰੀਆਂ ਪ੍ਰਤੀ ਸਿਹਤ ਵਿਭਾਗ ਵਲੋਂ ਜਾਗਰੂਕਤਾ ਮੁਹਿੰਮ ਚਲਾਈ ਜਾਂਦੀ ਹੈ | ਡੇਂਗੂ ਏਡੀਜ਼ ਏਜੀਪਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ ਡੇਂਗੂ ਦਾ ਮੱਛਰ ਸਾਫ਼ ਖੜ੍ਹੇ ਪਾਣੀ ਦੇ ਸੋਮਿਆਂ ਵਿੱਚ ਪੈਦਾ ਹੁੰਦਾ ਹੈ ਅਤੇ ਇਹ ਦਿਨ ਵੇਲੇ ਕੱਟਦਾ ਹੈ ਇਸ ਦੇ ਲੱਛਣ ਤੇਜ਼ ਬੁਖਾਰ ਸਿਰ ਦਰਦ ਮਸੂੜਿਆਂ ਵਿਚੋਂ ਖੂਨ ਵੱਗਣਾ ਚਮੜੀ 'ਤੇ ਦਾਣੇ ਆਦਿ ਹੁੰਦੇ ਹਨ | ਇਸ ਤੋਂ ਬਚਾਅ ਲਈ ਆਪਣੇ ਘਰਾਂ ਅਤੇ ਆਸ ਪਾਸ ਸਾਫ਼ ਸਫਾਈ ਦਾ ਖਾਸ ਖਿਆਲ ਰੱਖਿਆ ਜਾਵੇ | ਇਸ ਮੌਕੇ ਅਮਰਜੀਤ ਕੌਰ ਆਸ਼ਾ ਵਰਕਰ, ਸੰਤੋਸ਼ ਕੌਰ, ਹਰਨਾਮ ਕੌਰ ਪੰਚ, ਅਮਰਜੀਤ ਕੌਰ, ਰਵਿੰਦਰ ਕੁਮਾਰ ਆਦਿ ਸਮੇਤ ਹੋਰ ਹਾਜ਼ਰ ਸਨ |