ਕਟਾਰੀਆਂ, 21 ਜੁਲਾਈ (ਪ੍ਰੇਮੀ ਸੰਧਵਾਂ) - ਇੰਡੀਅਨ ਓਵਰਸੀਜ਼ ਡਿਪੈਲਪਮੈਂਟ ਕਮੇਟੀ ਯੂ. ਕੇ. ਦੇ ਜਨਰਲ ਸਕੱਤਰ ਤੇ ਉੱਘੇ ਸਮਾਜ ਸੇਵੀ ਨਿਰਮਲ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਲੋੜ ਤੋਂ ਵੀ ਵੱਧ ਨਹਿਰੀ ਪਾਣੀ ਦੇ ਕੇ ਕਿਸਾਨਾਂ ਦਾ ਦਿਲ ਜਿੱਤ ਲਿਆ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦਾ ਦਰਦ ਪਛਾਣ ਕੇ ਇਹ ਨੇਕੀ ਦਾ ਕੰਮ ਕੀਤਾ ਹੈ | ਜਿਸ ਕਾਰਨ ਕਿਸਾਨਾਂ ਅੰਦਰ ਖੁਸ਼ੀ ਦੀ ਲਹਿਰ ਹੈ | ਕਿਉਂਕਿ ਮੱਧ ਵਰਗੀ ਤੇ ਠੇਕੇ 'ਤੇ ਖੇਤੀ ਕਰਨ ਵਾਲੇ ਕਿਸਾਨ ਨੂੰ ਪਹਿਲਾਂ ਮਹਿੰਗੇ ਭਾਅ ਦਾ ਡੀਜ਼ਲ ਫੂਕਣਾ ਪੈਂਦਾ ਸੀ | ਜਿਸ ਨਾਲ ਕਿਸਾਨਾਂ ਦੀ ਹੋਰ ਵੀ ਆਰਥਿਕ ਹਾਲਤ ਵਿਗੜਦੀ ਜਾ ਰਹੀ ਸੀ | ਪਰ ਪੰਜਾਬ ਸਰਕਾਰ ਨੇ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਹਿਰੀ ਪਾਣੀ ਦੇ ਕੇ ਥੋੜੀ ਬਹੁਤੀ ਰਾਹਤ ਜ਼ਰੂਰ ਦਿੱਤੀ ਹੈ |