29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2025

ਔਰਤਾਂ ਨੂੰ ਕਾਂਗਰਸ ਦੀਆਂ ਨੀਤੀਆਂ ਤੋਂ ਜਾਣੂੰ ਕਰਵਾਇਆ ਜਾਵੇਗਾ- ਸਰਪੰਚ ਬਿਮਲਾ ਦੇਵੀ <br/>

ਅਜੀਤ ਡੈਸਕ 22-07-2025
ਕਟਾਰੀਆਂ, 21 ਜੁਲਾਈ (ਪ੍ਰੇਮੀ ਸੰਧਵਾਂ) - ਬਲਾਕ ਸੰਮਤੀ ਬੰਗਾ ਦੀ ਉਪ ਚੇਅਰਪਰਸਨ ਤੇ ਮਾਂਗਟ ਪਿੰਡ ਦੇ ਮੌਜੂਦਾ ਸਰਪੰਚ ਮੈਡਮ ਬਿਮਲਾ ਦੇਵੀ ਬੰਗਾ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪਿੰਡਾਂ ਦੀਆਂ ਔਰਤਾਂ ਨਾਲ ਬਹੁਤ ਜਲਦ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕਰਕੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂੰ ਕਰਵਾਇਆ ਜਾਵੇਗਾ | ਕਿਉਂਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਸੂਬੇ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ ਇਕ ਹਜ਼ਾਰ ਰੁਪਏ ਦਾ ਮਾਣਭੱਤਾ ਦੇਣ ਦਾ ਵਾਅਦਾ ਕੀਤਾ ਸੀ ਪਰ ਔਰਤਾਂ ਦੇ ਅਜੇ ਤੱਕ ਹੱਥ ਖਾਲੀ ਹਨ | ਜਿਸ ਕਾਰਨ ਸਰਕਾਰ ਪ੍ਰਤੀ ਔਰਤਾਂ 'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਮੈਡਮ ਬਿਮਲਾ ਦੇਵੀ ਬੰਗਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਔਰਤਾਂ ਨਾਲ ਕੀਤੇ ਗਏ ਇਸ ਧੋਖੇ ਦਾ ਖਮਿਆਜ਼ਾ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਭੁਗਤਣਾ ਪਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਅੱਕੇ ਸੂਬੇ ਦੇ ਲੋਕ ਕਾਂਗਰਸ ਪਾਰਟੀ ਨਾਲ ਜੁੜ ਰਹੇ ਹਨ |

ਪਿਛਲੀ ਖ਼ਬਰ ਕੇਂਦਰੀ ਪੰਜਾਬੀ ਲੇਖਕ ਸਭਾ ਸੇਖੋਂ ਵਲੋਂ ਸਾਵਣ ਕਵੀ ਦਰਬਾਰ 26 ਨੂੰ <br/> ਅਗਲੀ ਖ਼ਬਰ ਦਲਿਤ ਵਿਧਾਇਕਾਂ ਨਾਲ ਨੀਵੇਂ ਪੱਧਰ ਦਾ ਵਿਵਹਾਰ ਮੰਦਭਾਗਾ- ਲਾਦੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।