ਰੱਤੇਵਾਲ, 21 ਜੁਲਾਈ (ਅਸ਼ੋਕ ਕੁਮਾਰ ਲੀਲ)-ਗਰਾਮ ਪੰਚਾਇਤ ਏ.ਡੀ.ਬੀ ਬੇਲਾ ਤਾਜੋਵਾਲ ਨੂੰ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਆਪਣੇ ਅਖ਼ਤਿਆਰੀ ਕੋਟੇ ਵਿਚੋਂ 2 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ | ਸਰਪੰਚ ਸਤਨਾਮ ਸਿੰਘ ਨੇ ਦੱਸਿਆ ਕਿ ਪਿੰਡ ਦੀਆਂ ਗਲ਼ੀਆਂ ਨਾਲੀਆਂ ਦੀ ਹਾਲਤ ਬਹੁਤ ਖ਼ਰਾਬ ਹੈ | ਜਿਸ ਸੰਬੰਧੀ ਸਮੂਹ ਗਰਾਮ ਪੰਚਾਇਤ ਵੱਲੋਂ ਮਤੇ ਪਾਸ ਕਰਕੇ ਵਿਧਾਇਕ ਸੰਤੋਸ਼ ਕਟਾਰੀਆ ਨੂੰ ਬੇਨਤੀ ਕੀਤੀ ਗਈ | ਉਹਨਾਂ ਵਲੋਂ ਸਮੂਹ ਗਰਾਮ ਪੰਚਾਇਤ ਵਲੋਂ ਕੀਤੀ ਅਪੀਲ ਨੂੰ ਪ੍ਰਵਾਨ ਕਰਦੇ ਹੋਏ ਆਪਣੇ ਅਖ਼ਤਿਆਰੀ ਕੋਟੇ ਵਿਚੋਂ 2 ਲੱਖ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ | ਜਿਸ 'ਤੇ ਸਮੂਹ ਗਰਾਮ ਪੰਚਾਇਤ ਵਲੋਂ ਉਹਨਾਂ ਦਾ ਧੰਨਵਾਦ ਕੀਤਾ ਗਿਆ | ਸੰਤੋਸ਼ ਕਟਾਰੀਆ ਨੇ ਭਰੋਸਾ ਦਿੱਤਾ ਕਿ ਪਿੰਡਾਂ ਵਿੱਚ ਹੋਣ ਵਾਲੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ | ਸਤਨਾਮ ਸਿੰਘ ਨੇ ਦੱਸਿਆ ਕਿ ਜਲਦੀ ਹੀ ਗਲ਼ੀਆਂ ਨਾਲ਼ੀਆਂ ਦਾ ਕੰਮ ਸ਼ੁਰੂ ਕੀਤਾ ਜਾਵੇਗਾ ਅਤੇ ਹੋਰ ਵੀ ਜੋ ਕੰਮ ਹਨ ਉਹਨਾਂ ਸੰਬੰਧੀ ਐੱਮ.ਐੱਲ.ਏ ਨੂੰ ਬੇਨਤੀ ਕੀਤੀ ਗਈ ਹੈ | ਇਸ ਸਮੇਂ ਉਨ੍ਹਾਂ ਨਾਲ ਪੰਚਾਇਤ ਮੈਂਬਰ ਗੁਰਦੀਪ ਸਿੰਘ ਮੌਕੇ 'ਤੇ ਹਾਜ਼ਰ ਰਹੇ |