07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪੰਜਾਬ ਸੰਕਟ 'ਚ, ਹਰ ਪੰਜਾਬੀ ਮਦਦ ਲਈ ਅੱਗੇ ਆਉਣ-ਸਰਪੰਚ ਸਿਕੰਦਰ ਸਿੰਘ ਲਾਂਦੀ ਰੈਲਮਾਜਰਾ

ਅਜੀਤ ਡੈਸਕ 02-09-2025
ਕਾਠਗੜ੍ਹ, 1 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-'ਆਪ' ਦੇ ਸੀਨੀਅਰ ਆਗੂ ਤੇ ਉੱਘੇ ਸਮਾਜ ਸੇਵੀ ਸਿੰਕਦਰ ਸਿੰਘ ਲਾਂਦੀ ਸਰਪੰਚ ਰੈਲਮਾਜਰਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਇਸ ਸਮੇਂ ਜੋ ਹੜ੍ਹ ਆ ਰਹੇ ਹਨ ਸ਼ਾਇਦ ਅਜਿਹਾ ਹੜ੍ਹ ਸਦੀਆਂ ਬਾਅਦ ਆਇਆ ਹੈ, ਪੰਜਾਬ ਦੇ 8 ਜ਼ਿਲ੍ਹੇ ਹੜ੍ਹਾਂ ਤੋਂ ਪੂਰੀ ਤਰ੍ਹਾਂ ਪ੍ਰਭਾਵਿਤ ਹਨ | ਹਿਮਾਚਲ, ਉੱਤਰਾਖੰਡ, ਜੰਮੂ-ਕਸ਼ਮੀਰ ਵਿਚ ਜੋ ਤਬਾਹੀ ਹੋ ਰਹੀ ਹੈ, ਉਸ ਦਾ ਅਸਰ ਪੰਜਾਬ 'ਤੇ ਵੀ ਬਹੁਤ ਵੱਡਾ ਪੈ ਰਿਹਾ ਹੈ | ਜਿਸ ਕਾਰਨ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਤੇ ਪੰਜਾਬ ਦੇ ਹਾਲਾਤ ਬਹੁਤ ਹੀ ਤਰਸਯੋਗ ਬਣੇ ਹੋਏ ਹਨ | ਸਿਕੰਦਰ ਸਿੰਘ ਲਾਂਦੀ ਨੇ ਸਾਰੇ ਪੰਜਾਬੀਆਂ ਨੂੰ ਬੇਨਤੀ ਕੀਤੀ ਕਿ ਸਾਨੂੰ ਆਪਣੇ ਹੜ੍ਹ ਪ੍ਰਭਾਵਿਤ ਭਰਾਵਾਂ ਤੇ ਭੈਣਾਂ ਨਾਲ ਖੜ੍ਹੇ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਮੇਰੀ ਅਪੀਲ ਹੈ ਆਪਣੀ ਨੇਕ ਕਮਾਈ 'ਚੋਂ ਦਸਵੰਦ ਕੱਢ ਕੇ, ਤਨ, ਮਨ ਤੇ ਧਨ ਨਾਲ ਹੜ੍ਹ ਪੀੜਤਾਂ ਦੀ ਮਦਦ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ, ਜਿਸ ਨਾਲ ਹੜ੍ਹ ਦੀ ਮਾਰ ਹੇਠ ਆਏ ਲੋਕਾਂ ਦੀ ਮਦਦ ਹੋ ਸਕੇ |
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਗੁਰਦੁਆਰਾ ਟਿੱਬੀ ਸਾਹਿਬ ਹੈੱਡ ਦਰਬਾਰ ਵਾਲੇ ਬਾਬਾ ਅਵਤਾਰ ਸਿੰਘ ਵਲੋਂ ਵੱਡਾ ਉਪਰਾਲਾ ਅਗਲੀ ਖ਼ਬਰ ਨਿਰੰਤਰ ਪੈ ਰਿਹਾ ਮੀਂਹ ਆਮ ਲੋਕਾਂ ਲਈ ਬਣਿਆ ਆਫ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।