07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਰਾਹੋਂ ਦੇ ਬਾਜ਼ਾਰ ਨੇ ਧਾਰਿਆ ਨਦੀ ਦਾ ਰੂਪ

ਅਜੀਤ ਡੈਸਕ 02-09-2025
ਰਾਹੋਂ, 1 ਸਤੰਬਰ (ਉਂਕਾਰ ਸਿੰਘ ਰਾਠੋਰ)-ਲਗਾਤਾਰ ਹੋ ਰਹੀ ਬਾਰਿਸ਼ ਨੇ ਪਹਿਲਾਂ ਦੀ ਤਰ੍ਹਾਂ ਇਤਿਹਾਸਕ ਸ਼ਹਿਰ ਰਾਹੋਂ ਨੂੰ ਜਲ ਥਲ ਕਰ ਦਿੱਤਾ, ਜਿਸ ਨਾਲ ਸ਼ਹਿਰ ਦੇ ਮੁੱਖ ਬਾਜ਼ਾਰ ਵਿਚ ਪਾਣੀ ਨੇ ਨਦੀ ਦਾ ਰੂਪ ਧਾਰਨ ਕਰ ਲਿਆ | ਰਾਹੋਂ ਦੇ ਮੇਨ ਬੱਸ ਅੱਡੇ ਤੋਂ ਬਾਜ਼ਾਰ ਨੂੰ ਜਾਂਦੀ ਸੜਕ ਦੋ ਤੋਂ ਤਿੰਨ ਫੁੱਟ ਪਾਣੀ ਨਾਲ ਭਰ ਗਈ | ਇਸ ਸੰਬੰਧੀ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਵਪਾਰ ਮੰਡਲ ਦੇ ਵਾਈਸ ਪ੍ਰਧਾਨ ਗੌਰਵ ਗਾਬਾ ਨਾਲ ਇਸ ਸਮੱਸਿਆ ਸੰਬੰਧੀ ਗੱਲ ਕੀਤੀ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਵੀ ਬਾਰਿਸ਼ ਹੁੰਦੀ ਹੈ ਤਾਂ 10 ਤੋਂ 15 ਮਿੰਟ ਵਿਚ ਬਾਜ਼ਾਰ ਨਦੀ ਦਾ ਰੂਪ ਧਾਰਨ ਕਰ ਲੈਂਦਾ ਹੈ ਅਤੇ ਇਸ ਤੋਂ ਇਲਾਵਾ ਜੇਕਰ ਨਾਲੀਆਂ ਬੰਦ ਹੋ ਜਾਣ ਤਾਂ ਵੀ ਬਾਜ਼ਾਰ ਦਾ ਇਹੀ ਹਾਲ ਰਹਿੰਦਾ ਹੈ | ਉਨ੍ਹਾਂ ਦੱਸਿਆ ਕੇ ਜਦੋਂ ਬਾਜ਼ਾਰ ਦੀ ਸੜਕ ਬਣ ਰਹੀ ਸੀ ਤਾਂ ਉਨ੍ਹਾਂ ਵਲੋਂ ਨਗਰ ਕੌਂਸਲ ਅਤੇ ਠੇਕੇਦਾਰ ਨੂੰ ਬਹੁਤ ਵਾਰ ਲੈਵਲ ਕਰਨ ਦੀ ਅਪੀਲ ਕੀਤੀ ਗਈ ਕਿ ਇਸ ਦਾ ਲੈਵਲ ਠੀਕ ਕਰਕੇ ਬਣਾਈ ਜਾਵੇ ਪਰ ਉਨ੍ਹਾਂ ਨੇ ਇਸ ਵੱਲ ਧਿਆਨ ਨਹੀਂ ਦਿੱਤਾ | ਉਨ੍ਹਾਂ ਕਿਹਾ ਇਸ ਮਸਲੇ ਸੰਬੰਧੀ ਜਦੋਂ ਨਗਰ ਕੌਂਸਲ ਦੇ ਕਾਰਜ ਸਾਧਕ ਅਫਸਰ ਨਾਲ ਗੱਲ ਕਰਨੀ ਚਾਹੀਏ ਤਾਂ ਉਨ੍ਹਾਂ ਵਲੋਂ ਫੋਨ ਨਹੀਂ ਚੁੱਕਿਆ ਜਾਂਦਾ ਤੇ ਬਲਾਕ ਲਿਸਟ ਵਿਚ ਪਾ ਦਿੱਤਾ ਜਾਂਦਾ ਹੈ | ਦੁਕਾਨਦਾਰਾਂ ਵਲੋਂ ਪ੍ਰਸ਼ਾਸਨ ਨੂੰ ਬਰਸਾਤ ਦੇ ਮੌਸਮ ਦੌਰਾਨ ਲੋਕਾਂ ਦੀ ਜਾਨੀ ਤੇ ਮਾਲੀ ਹਿਫਾਜ਼ਤ ਨੂੰ ਲੈ ਕੇ ਇਥੇ ਪਾਣੀ ਦੀ ਨਿਕਾਸੀ ਦੇ ਜਲਦ ਤੋਂ ਜਲਦ ਢੁੱਕਵੇਂ ਪ੍ਰਬੰਧ ਕਰਵਾਉਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਦੀ ਸੂਬਾ ਤੇ ਕੇਂਦਰ ਸਰਕਾਰ ਨਹੀਂ ਲੈ ਰਹੀਆਂ ਸਾਰ-ਲੱਖੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।